ਤੰਜਾਵੁਰ ‘ਚ ਰਥ ਯਾਤਰਾ ਦੌਰਾਨ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ

ਤੰਜਾਵੁਰ – ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਾਲੀਮੇਡੂ ‘ਚ ਉਪਰਲੇ ਮੰਦਰ ਦੀ ਰੱਥ ਯਾਤਰਾ ਦੌਰਾਨ ਕਈ ਲੋਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਏ। ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਤੰਜਾਵੁਰ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਪੀਐਮ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Related posts

ਆਸਟ੍ਰੇਲੀਆ ਨੇ 15 ਇੰਡੀਅਨਜ਼ ਨੂੰ ਕਿਉਂ ਡਿਪੋਰਟ ਕੀਤਾ ?

ਭਾਰਤ ਦੇ ਲਿੰਗ ਅਨੁਪਾਤ ਵਿੱਚ ਦੇਸ਼ ਭਰ ‘ਚ ਵੱਡਾ ਸੁਧਾਰ !

ਭਾਰਤ ਦੇ ਚਾਰ ਸੂਬਿਆਂ ਤੇ ਇੱਕ ਕੇਂਦਰ ਸ਼ਾਸਤ ਰਾਜ ‘ਚ ਕਿਸਦੀ ਬਣੇਗੀ ਸਰਕਾਰ ?