12 ਜਨਵਰੀ ਨੂੰ 25ਵੇਂ ਰਾਸ਼ਟਰੀ ਯੁਵਾ ਮਹਾਉਤਸਵ ਦਾ ਉਦਘਾਟਨ ਕਰਨਗੇ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ਸਵਾਮੀ ਵਿਵੇਕਾਨੰਦ ਦੀ 159ਵੀਂ ਜੈਅੰਤੀ ਮੌਕੇ 25ਵੇਂ ਰਾਸ਼ਟਰੀ ਯੁਵਾ ਮਹਾਉਤਸਵ ਦਾ ਉਦਘਾਟਨ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਜਾਣ ਵਾਲੇ ਸੰਬੋਧਨ ਲਈ ਦੇਸ਼ ਭਰ ਦੇ ਨੌਜਵਾਨ ਆਪਣਾ ਵਿਚਾਰ ਤੇ ਸੁਝਾਅ ਸਾਂਝਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ, ਇਨ੍ਹਾਂ ’ਚੋਂ ਕੁਝ ਸੁਝਾਵਾਂ ਦਾ ਜ਼ਿਕਰ ਪ੍ਰਧਾਨ ਮੰਤਰੀ ਆਪਣੇ ਸੰਬੋਧਨ ’ਚ ਕਰ ਸਕਦੇ ਹਨ।

ਇਸ ਪ੍ਰੋਗਰਾਮ ’ਚ ਦੇਸ਼ ਦੇ ਹਰ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਨ ਵਾਲੇ ਨੌਜਵਾਨ ਹਿੱਸਾ ਲੈਣਗੇ। ਰਾਸ਼ਟਰੀ ਯੁਵਾ ਮਹਾਉਤਸਵ ਦਾ ਉਦੇਸ਼ ਰਾਸ਼ਟਰ ਨਿਰਮਾਣ ਦੇ ਕੰਮ ’ਚ ਦੇਸ਼ ਦੇ ਨੌਜਵਾਨਾਂ ਨੂੰ ਇਕਜੁੱਟ ਤੇ ਸਰਗਰਮ ਕਰਨਾ ਹੈ। ਇਸ ਤੋਂ ਇਲਾਵਾ ਇਸ ਦਾ ਮਕਸਦ ਨੌਜਵਾਨਾਂ ਦੀ ਅਸਲ ਸਮਰੱਥਾ ਨੂੰ ਉਜਾਗਰ ਕਰਨਾ ਵੀ ਹੈ। ਭਾਰਤ ਦੇ ਵੱਖ-ਵੱਖ ਸੱਭਿਆਚਾਰਾਂ ਨੂੰ ਸਾਹਮਣੇ ਲਿਆਉਣ ਤੇ ਉਨ੍ਹਾਂ ਨੂੰ ਸੰਵਾਦ ਰਾਹੀਂ ‘ਇਕ ਭਾਰਤ, ਸ਼੍ਰੇਸ਼ਠ ਭਾਰਤ’ ਦੇ ਸੂਤਰ ’ਚ ਪਿਰੋਣ ਲਈ 13 ਜਨਵਰੀ, 2022 ਨੂੰ ਰਾਸ਼ਟਰੀ ਯੁਵਾ ਸੰਮੇਲਨ ਵੀ ਕਰਵਾਇਆ ਜਾਵੇਗਾ।

Related posts

10 ਹਜ਼ਾਰ ਤੋਂ 4 ਲੱਖ : ਚਾਂਦੀ ਦੀਆਂ ਕੀਮਤਾਂ ਅਸਮਾਨ ਨੂੰ ਛੋਹਣ ਲੱਗੀਆਂ !

ਪ੍ਰਧਾਨ ਮੰਤਰੀ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰਨਗੇ, ਭਾਜਪਾ ਮੰਤਰੀਆਂ ਦੀ ਪਹਿਲੀ ਉਡਾਣ ਦਿੱਲੀ ਤੋਂ ਲੈਂਡ ਕਰੇਗੀ

ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬ੍ਰਿਟਿਸ਼ ਨਾਗਰਿਕ ਹੋਣ ਦਾ ਦੋਸ਼ ਵਾਲੀ ਪਟੀਸ਼ਨ ਖਾਰਜ