15 ਜ਼ਿਲ੍ਹਿਆਂ ਲਈ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ

ਚੰਡੀਗੜ੍ਹ – ਪੰਜਾਬ ਵਿਚ ਚੁਭਣ ਵਾਲੀ ਗਰਮੀ ਤੋਂ ਲੋਕਾਂ ਨੂੰ ਹਲਕੀ ਰਾਹਤ ਮਿਲੀ ਹੈ। ਪੰਜਾਬ ਦੇ ਤਾਪਮਾਨ ਵਿਚ ਔਸਤਨ 1.4 ਡਿਗਰੀ ਦੀ ਗਿਰਾਵਟ ਹੋਈ ਹੈ। ਵੀਰਵਾਰ ਇਕ ਵਾਰ ਫਿਰ ਸਭ ਤੋਂ ਵੱਧ ਗਰਮ ਰਿਹਾ ਪਰ ਉਥੇ ਹੀ ਬੀਤੇ 24 ਘੰਟਿਆਂ ਵਿਚ ਤਾਪਮਾਨ ਵਿਚ 1.2 ਡਿਗਰੀ ਦੀ ਕਮੀ ਹੋਈ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਪੰਜਾਬ ਵਿਚ ਹੀਟ ਵੇਵ ਦਾ ਰੈੱਡ ਦੀ ਜਗ੍ਹਾ ਆਰੇਂਜ ਅਲਰਟ ਜਾਰੀ ਕੀਤਾ ਹੈ।
ਬੀਤੇ ਦਿਨੀਂ ਪੰਜਾਬ ਵਿਚ ਪੱਛਮੀ ਗੜਬੜੀ ਸਰਗਰਮ ਸੀ। ਇਸ ਗੜਬੜੀ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ਵਿਚ ਹਲਕੀ ਗਿਰਾਵਟ ਹੋਈ। ਅੱਜ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਉਸ ਤੋਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ। ਪਰ ਇਹ ਰਾਹਤ ਜ਼ਿਆਦਾ ਸਮੇਂ ਲਈ ਨਹੀਂ ਹੈ। 25 ਮਈ ਤੋਂ ਭਾਰਤ ਵਿਚ ਨੌਤਪਾ ਦੀ ਸ਼ੁਰੂਆਤ ਹੋ ਰਹੀ ਹੈ। ਇਸ ਦੇ ਬਾਅਦ ਐਤਵਾਰ ਨੂੰ ਇਕ ਵਾਰ ਫਿਰ ਤਾਪਮਾਨ ਵਧਣ ਲੱਗੇਗਾ ਪਰ ਅਨੁਮਾਨ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਜਲੰਧਰ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਤਾਪਮਾਨ 45ਡਿਗਰੀ ਦੇ ਕਰੀਬ ਜਾਂ ਉਸ ਤੋਂ ਘੱਟ ਰਹਿਣ ਦਾ ਅਨੁਮਾਨ ਹੈ। ਹੋਰ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸਏਐੱਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਪਟਿਆਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Related posts

ਭਾਰਤ ਵਲੋਂ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

ਸ਼ਾਹਰੁਖ ਖਾਨ ਦਾ ਬੇਟਾ : ਜੁੱਤੀ ਚੋਰੀ ਕਰਕੇ ਦੌੜਦਾ ਵਾਲ-ਵਾਲ ਬਚਿਆ !