24 ਘੰਟਿਆਂ ਦੌਰਾਨ 34 ਹਜ਼ਾਰ ਦੇ ਪਾਰ ਪੁੱਜਾ ਨਵੇਂ ਮਾਮਲਿਆਂ ਦਾ ਅੰਕੜਾ, 320 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਕੇਰਲ ‘ਚ ਲਗਾਤਾਰ ਕੋਰੋਨਾ ਦਾ ਪਾਜ਼ੇਟਿਵ ਮਾਮਲੇ ਵੱਧ ਰਹੇ ਹਨ। ਕੇਰਲ ਕਾਰਨ ਪੂਰੇ ਦੇਸ਼ ‘ਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 30 ਹਜ਼ਾਰ ਰੋਜ਼ਾਨਾ ਤਕ ਪਹੁੰਚ ਗਿਆ ਹੈ। ਪਿਛਲੇ ਤਿੰਨ ਤੋਂ ਚਾਰ ਦਿਨਾਂ ‘ਚ 30 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਸਨ ਪਰ ਪਿਛਲੇ 24 ਘੰਟਿਆਂ ਦੌਰਾਨ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 34 ਹਜ਼ਾਰ ਨੂੰ ਵੀ ਪਾਰ ਕਰ ਗਈ ਹੈ। ਜਿਸ ‘ਚੋਂ ਇਕੱਲੇ ਕੇਰਲ ‘ਚ 22 ਹਜ਼ਾਰ ਤੋਂ ਜ਼ਿਆਦਾ ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰ ਤਕ ਦੀ ਅਪਡੇਟ ਕੀਤੇ ਅੰਕੜੇ ਮੁਤਾਬਕ ਪਿਛਲੇ ਇਕ ਦਿਨ ‘ਚ 320 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ। ਜਦਕਿ ਸਰਗਰਮ ਮਾਮਲਿਆਂ ‘ਚ 3,867 ਮਰੀਜ਼ਾਂ ਦੀ ਕਮੀ ਦਰਜ ਕੀਤੀ ਗਈ ਹੈ। ਮੌਜੂਦਾ ਸਮੇਂ ‘ਚ ਸਰਗਰਮ ਮਾਮਲੇ 3,39,056 ਰਹਿ ਗਏ ਹਨ ਜੋ ਕਿ ਕੁਲ ਪਾਜ਼ੇਟਿਵ ਮਰੀਜ਼ਾਂ ਦਾ 1.03 ਫ਼ੀਸਦੀ ਹੈ।

Related posts

ਸੁਪਰੀਮ ਕੋਰਟ ਵਲੋਂ ਸੀਬੀਆਈ ਨੂੰ ਡਿਜੀਟਲ ਗ੍ਰਿਫ਼ਤਾਰੀਆਂ ਦੀ ਸੁਤੰਤਰ ਜਾਂਚ ਕਰਨ ਦਾ ਹੁਕਮ

ਭਾਰਤ ਦੁਨੀਆ ਦੇ 60 ਪ੍ਰਤੀਸ਼ਤ ਟੀਕਿਆਂ ਦਾ ਉਤਪਾਦਨ ਕਰਦਾ ਹੈ

ਭਾਰਤ ਵਿੱਚ ਸਾਰੇ ਮੋਬਾਈਲ ਫੋਨਾਂ ‘ਚ ਹੁਣ ‘ਸੰਚਾਰ ਸਾਥੀ’ ਮੋਬਾਈਲ ਐਪ ਹੋਣਾ ਲਾਜ਼ਮੀ