271 ਟ੍ਰੈਵਲ ਏਜੰਟਾਂ ਨੂੰ ਲਾਇਸੈਂਸ ਰੀਨਿਊ ਨਾ ਕਰਵਾਉਣ ‘ਤੇ ਜਾਰੀ ਕੀਤੇ ਨੋਟਿਸ !

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਜਲੰਧਰ, (ਪਰਮਿੰਦਰ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ 271 ਟ੍ਰੈਵਲ ਏਜੰਟਾਂ ਨੂੰ ਮਿਆਦ ਪੁੱਗਣ ਤੋਂ ਬਾਅਦ ਵੀ ਆਪਣੇ ਲਾਇਸੈਂਸ ਰੀਨਿਊ ਨਾ ਕਰਵਾਉਣ ‘ਤੇ ਜਾਰੀ ਕਰਦੇ ਹੋਏ ਕਿਹਾ ਕਿ ਸਮੇਂ-ਸਿਰ ਲਾਇਸੈਂਸ ਰੀਨਿਊ ਨਾ ਕਰਵਾਉਣ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਵਲੋਂ ਮਨੁੱਖੀ ਤਸਕਰੀ ਨੂੰ ਰੋਕਣ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕਦੇ ਹੋਏ ਡਾ. ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਕੰਸਲਟੈਂਟਸ ਦੇ ਦਫ਼ਤਰਾਂ ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਦੀ ਹਦਾਇਤ ਦਿਤੀ ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ