4 ਕਿਲੋ ਆਈ.ਸੀ.ਈ. ਡਰੱਗ, 1 ਕਿਲੋ ਹੈਰੋਇਨ ਇੱਕ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ – ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ। ਕਾਰਵਾਈ ’ਚ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।
ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਤੇ 1 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ’ਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ’ਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ