4 ਸੂਬਿਆਂ ’ਚ ਵਿਧਾਨ ਪ੍ਰੀਸ਼ਦ ਦੀਆਂ 5 ਸੀਟਾਂ ਲਈ ਉਪ ਚੋਣ 12 ਜੁਲਾਈ ਨੂੰ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮੰਗਲਵਾਰ ਕਿਹਾ ਕਿ 4 ਸੂਬਿਆਂ ’ਚ ਵਿਧਾਨ ਪ੍ਰੀਸ਼ਦ ਦੀਆਂ ਪੰਜ ਖਾਲੀ ਸੀਟਾਂ ਨੂੰ ਭਰਨ ਲਈ 12 ਜੁਲਾਈ ਨੂੰ ਉਪ ਚੋਣ ਕਰਵਾਈ ਜਾਏਗੀ। ਪੰਜ ’ਚੋਂ ਤਿੰਨ ਸੀਟਾਂ ’ਤੇ ਵਿਧਾਨ ਪ੍ਰੀਸ਼ਦ ਦੇ ਮੈਂਬਰਾਂ ਨੇ ਅਸਤੀਫ਼ੇ ਦਿੱਤੇ ਹਨ, ਜਦਕਿ ਬਾਕੀ 2 ਸੀਟਾਂ ’ਤੇ ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਲਈ ਉਪ ਚੋਣਾਂ ਜ਼ਰੂਰੀ ਹੋ ਗਈਆਂ ਹਨ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਨੇ ਜਨਵਰੀ ’ਚ ਵਿਧਾਨ ਪ੍ਰੀਸ਼ਦ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਧਾਰਵਾੜ ਕੇਂਦਰੀ ਵਿਧਾਨ ਸਭਾ ਸੀਟ ਤੋਂ ਟਿਕਟ ਨਾ ਮਿਲਣ ਕਾਰਨ ਉਹ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਉਹ ਪਹਿਲਾਂ ਵੀ ਇਸ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਮੁੜ ਭਾਜਪਾ ’ਚ ਸ਼ਾਮਲ ਹੋ ਗਏ ਸਨ। ਬਿਹਾਰ ਤੇ ਆਂਧਰਾ ਪ੍ਰਦੇਸ਼ ’ਚ ਇਕ-ਇਕ ਸੀਟ ਮੌਜੂਦਾ ਮੈਂਬਰਾਂ ਨੂੰ ਅਯੋਗ ਹੋਣ ਕਾਰਨ ਖਾਲੀ ਹੋਈ ਹੈ। ਆਂਧਰਾ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੀ ਇਕ ਸੀਟ ਅਪ੍ਰੈਲ ’ਚ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਐੱਮ. ਐੱਲ. ਸੀ. ਸ਼ੇਖ ਮੁਹੰਮਦ ਇਕਬਾਲ ਵਲੋਂ ਪਾਰਟੀ ਤੇ ਮੈਂਬਰੀ ਤੋਂ ਅਸਤੀਫਾ ਦੇਣ ਕਾਰਨ ਖਾਲੀ ਹੋ ਗਈ ਸੀ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !