ਮੈਲਬੌਰਨ – ਆਸਟ੍ਰੇਲੀਆ ਦੇ ਵਿੱਚ ਅੱਜ ਕੋਵਿਡ-19 ਦੇ 49,071 ਨਵੇਂ ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 82 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ। ਇੰਨੀ ਵੱਡੀ ਗਿਣਤੀ ਦੇ ਵਿੱਚ ਹੋ ਰਹੀਆਂ ਰੋਜ਼ਾਨਾ ਮੌਤਾਂ ਦੀ ਗਿਣਤੀ ਨਵੀਆਂ ਉਚਾਈਆਂ ਨੂੰ ਛੋਹ ਰਹੀ ਹੈ। ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈਕੇ ਅੱਜ ਤੱਕ ਕੋਵਿਡ-19 ਨੇ 11,386 ਲੋਕਾਂ ਦੀ ਜਾਨ ਲੈ ਲਈ ਹੈ।
ਨਿਊ ਸਾਊਥ ਵੇਲਜ਼ ਦੇ ਵਿੱਚ ਅੱਜ 16,173 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 20 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 2,275 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 56 ਇੰਟੈਂਸਿਵ ਕੇਅਰ ਵਿੱਚ ਹਨ।
ਵਿਕਟੋਰੀਆ ਦੇ ਵਿੱਚ ਅੱਜ 12,653 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 32 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 872 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 33 ਇੰਟੈਂਸਿਵ ਕੇਅਰ ਵਿੱਚ ਅਤੇ 11 ਵੈਂਟੀਲੇਟਰ ’ਤੇ ਹਨ।
ਕੁਈਨਜ਼ਲੈਂਡ ਦੇ ਵਿੱਚ ਅੱਜ 8,209 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 19 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 1,023 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 26 ਇੰਟੈਂਸਿਵ ਕੇਅਰ ਵਿੱਚ ਹਨ।
ਵੈਸਟਰਨ ਆਸਟ੍ਰੇਲੀਆ ਦੇ ਵਿੱਚ ਅੱਜ 5,422 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 3 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 442 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 17 ਇੰਟੈਂਸਿਵ ਕੇਅਰ ਵਿੱਚ ਹਨ।
ਸਾਊਥ ਆਸਟ੍ਰੇਲੀਆ ਦੇ ਵਿੱਚ ਅੱਜ 4,197 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 4ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 365 ਲੋਕ ਹਸਪਤਾਲ ਵਿੱਚ ਭਰਤੀ ਹਨ।
ਏ ਸੀ ਟੀ ਦੇ ਵਿੱਚ ਅੱਜ 1,104 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ। ਇਸ ਵੇਲੇ ਵਾਇਰਸ ਦੇ ਨਾਲ 141 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 1 ਇੰਟੈਂਸਿਵ ਕੇਅਰ ਵਿੱਚ ਹੈ।
ਤਸਮਾਨੀਆ ਦੇ ਵਿੱਚ ਅੱਜ 1,313 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 4 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 170 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 3 ਇੰਟੈਂਸਿਵ ਕੇਅਰ ਵਿੱਚ ਹਨ।
ਨੌਰਦਰਨ ਟੈਰੇਟਰੀ ਦੇ ਵਿੱਚ ਇਸ ਵੇਲੇ ਵਾਇਰਸ ਦੇ ਨਾਲ 71 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 1 ਇੰਟੈਂਸਿਵ ਕੇਅਰ ਵਿੱਚ ਹੈ।