ਚੰਡੀਗੜ੍ਹ – ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ) ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣੀ ਚਾਹੀਦੀ ਹੈ। ਇਸਦੇ ਲਈ ਉਨ੍ਹਾਂ ਨੂੰ ਆਪਣੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨਾਲ ਚਰਚਾ ਕਰਨੀ ਚਾਹੀਦੀ ਹੈ। ਇਸ ਮਾਮਲੇ ‘ਚ ਭਾਰਤੀ ਸੰਵਿਧਾਨ ਦੀ ਧਾਰਾ 131 ਤਹਿਤ ਸੋਧ ਨਿਯਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਵੀ ਇਨ੍ਹਾਂ ਨਿਯਮਾਂ ਦਾ ਵਿਰੋਧ ਕਰਨਗੇ।
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪੰਜਾਬ ਵਿੱਚ ਇਹ ਮੁੱਦਾ ਉਠਿਆ ਸੀ ਕਿ ਬੀਬੀਐਮਬੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਅਸਾਮੀਆਂ ‘ਚ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਮਾਮਲਾ ਇਹ ਵੀ ਉੱਠਿਆ ਕਿ ਪੰਜਾਬ ਸਰਕਾਰ ਨੇ ਕਦੇ ਵੀ ਉੱਥੇ ਅਸਾਮੀਆਂ ਅਨੁਸਾਰ ਭਰਤੀ ਨਹੀਂ ਕੀਤੀ। ਇਸ ਲਈ ਪਿਛਲੀ ਅਕਾਲੀ ਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।