PM ਮੋਦੀ ‘ਤੇ ਸੁਬੋਧ ਕਾਂਤ ਸਹਾਏ ਦੇ ਵਿਵਾਦਿਤ ਬਿਆਨ ਤੋਂ ਕਾਂਗਰਸ ਨੇ ਵੱਟਿਆ ਟਾਲਾ – ਜੈਰਾਮ ਰਮੇਸ਼

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਸੁਬੋਧ ਕਾਂਤ ਸਹਾਏ ਵੱਲੋਂ ਪੀਐਮ ਮੋਦੀ ਖ਼ਿਲਾਫ਼ ਦਿੱਤੇ ਗਏ ਵਿਵਾਦਤ ਬਿਆਨ ਤੋਂ ਕਾਂਗਰਸ ਨੇ ਦੂਰੀ ਬਣਾ ਲਈ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ ਪੀਐਮ ਮੋਦੀ ‘ਤੇ ਸੁਬੋਧ ਕਾਂਤ ਸਹਾਏ ਦੀ ਅਸ਼ਲੀਲ ਟਿੱਪਣੀ ਨਾਲ ਸਹਿਮਤ ਨਹੀਂ ਹਾਂ।ਦੱਸ ਦੇਈਏ ਕਿ ਕਾਂਗਰਸ ਦੇ ਸੀਨੀਅਰ ਨੇਤਾ ਸੁਬੋਧ ਕਾਂਤ ਸਹਾਏ ਨੇ ਦਿੱਲੀ ‘ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ‘ਤੇ ਅਸ਼ਲੀਲ ਟਿੱਪਣੀ ਕੀਤੀ ਸੀ। ਇਸ ਟਿੱਪਣੀ ਤੋਂ ਬਾਅਦ ਕਾਂਗਰਸ ਨੂੰ ਤੁਰੰਤ ਸਪੱਸ਼ਟੀਕਰਨ ਦੇਣਾ ਪਿਆ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਸ ‘ਤੇ ਸਪੱਸ਼ਟੀਕਰਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਵਿਚਾਰਧਾਰਾ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਲੜਦੀ ਰਹੇਗੀ। ਜੈਰਾਮ ਨੇ ਅੱਗੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਪ੍ਰਤੀ ਕਿਸੇ ਵੀ ਅਸ਼ਲੀਲ ਟਿੱਪਣੀ ਨਾਲ ਸਹਿਮਤ ਨਹੀਂ ਹਾਂ। ਸਾਡਾ ਸੰਘਰਸ਼ ਗਾਂਧੀਵਾਦੀ ਸਿਧਾਂਤਾਂ ਅਤੇ ਰਾਹ ‘ਤੇ ਜਾਰੀ ਰਹੇਗਾ।

ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਵਿਚਾਰਧਾਰਾ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰੱਖੇਗੀ। ਪਰ ਅਸੀਂ ਪ੍ਰਧਾਨ ਮੰਤਰੀ ਪ੍ਰਤੀ ਕਿਸੇ ਵੀ ਅਸ਼ਲੀਲ ਟਿੱਪਣੀ ਨਾਲ ਸਹਿਮਤ ਨਹੀਂ ਹਾਂ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਂਗਰਸ ਨੇਤਾ ਸਤਿਆਗ੍ਰਹਿ ਕਰ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਦੇ ਵਿਰੋਧ ‘ਚ ਕਈ ਕਾਂਗਰਸੀ ਨੇਤਾ ਜੰਤਰ-ਮੰਤਰ ‘ਤੇ ਇਕੱਠੇ ਹੋ ਰਹੇ ਹਨ। ਇਸ ਦੌਰਾਨ ਪਾਰਟੀ ਦੇ ਮੰਚ ਤੋਂ ਸੁਬੋਧ ਕਾਂਤ ਸਹਾਏ ਨੇ ਪੀਐਮ ਬਾਰੇ ਵਿਵਾਦਿਤ ਟਿੱਪਣੀ ਕੀਤੀ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ