ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਂ ‘ਤੇ ਵਿਸ਼ੇਸ ਸਿੱਕਾ ਤੇ ਡਾਕ ਟਿਕਟ ਜਾਰੀ

ਨਵੀਂ ਦਿੱਲੀ – ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਸਮੇਤ ਦੇਸ਼ ਭਰ ਦੇ ਗੁਰਦੁਆਰਿਆਂ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਹੈ। ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਅਸਥਾਨ ‘ਤੇ ਗੁਰਦੁਆਰਾ ਸੀਸਗੰਜ ਸਾਹਿਬ ਬਣਿਆ ਹੋਇਆ ਹੈ, ਜਿੱਥੋਂ ਥੋੜੀ ਦੂਰ ਸਥਿਤ ਲਾਲ ਕਿਲ੍ਹੇ ‘ਚ ਵੀ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਗਮ ‘ਚ ਸ਼ਿਰਕਤ ਕੀਤੀ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਜਾ ਕੇ ਨਤਮਸਤਕ ਹੋਏ। ਇਸ ਮੌਕੇ PM ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਂ ‘ਤੇ ਵਿਸ਼ੇਸ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੀਐਮ ਮੋਦੀ ਨੇ ਬੁੱਧਵਾਰ ਨੂੰ ਟਵਿੱਟਰ ‘ਤੇ ਲਿਖਿਆ ਸੀ ਕਿ 21 ਅਪ੍ਰੈਲ ਨੂੰ ਰਾਤ 9:15 ਵਜੇ, ਮੈਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਸਮਾਗਮ ਲਾਲ ਕਿਲੇ ‘ਤੇ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ