‘ਆਪ’ ਦੀ ਸਰਕਾਰ ਗੁਜਰਾਤ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਭੈਅ ਮੁਕਤ ਸ਼ਾਸਨ ਦੇਵੇਗੀ – ਕੇਜਰੀਵਾਲ

ਗੁਜਰਾਤ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੀ ਸਰਕਾਰ ਬਣਨ ’ਤੇ ਗੁਜਰਾਤ ਦੇ ਛੇ ਕਰੋੜ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਭੈਅ ਮੁਕਤ ਸ਼ਾਸਨ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਮੁੱਖ ਮੰਤਰੀ, ਕੋਈ ਮੰਤਰੀ, ਵਿਧਾਇਕ ਜਾਂ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ। ਪੰਜਾਬ ਵਿੱਚ ਸਾਡੇ ਇੱਕ ਮੰਤਰੀ ਨੇ ਕੁਝ ਉੱਚਾ ਨੀਵਾਂ ਕੀਤਾ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ। ਭਾਰਤ ਦੇ 75 ਸਾਲਾਂ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਪਾਰਟੀ ਨੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜਿਆ ਹੋਵੇ। ਸਰਕਾਰ ਦਾ ਇਕ-ਇਕ ਪੈਸਾ ਗੁਜਰਾਤ ਦੇ ਲੋਕਾਂ ‘ਤੇ ਖਰਚ ਕੀਤਾ ਜਾਵੇਗਾ। ਗੁਜਰਾਤ ਦਾ ਪੈਸਾ ਹੁਣ ਸਵਿਸ ਬੈਂਕਾਂ ਵਿੱਚ ਨਹੀਂ ਜਾਵੇਗਾ ਅਤੇ ਨਾਂ ਹੀ ਅਰਬਪਤੀਆਂ ਵਿੱਚ ਵੰਡਿਆ ਜਾਵੇਗਾ। ਗੁਜਰਾਤ ਵਿੱਚ ਚੱਲ ਰਹੇ ਮੰਤਰੀਆਂ ਅਤੇ ਨੇਤਾਵਾਂ ਦੇ ਸਾਰੇ ਕਾਲੇ ਕਾਰੋਬਾਰ ਬੰਦ ਕੀਤੇ ਜਾਣਗੇ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭ੍ਰਿਸ਼ਟ ਲੋਕਾਂ ਦੇ ਕਾਰਜਕਾਲ ਦੌਰਾਨ ਹੋਏ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਉਸ ਪੈਸੇ ਨਾਲ ਸਕੂਲ, ਹਸਪਤਾਲ, ਬਿਜਲੀ, ਪਾਣੀ ਅਤੇ ਸੜਕਾਂ ਬਣਾਈਆਂ ਜਾਣਗੀਆਂ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਰਫ਼ ਦੋ ਮਹੀਨੇ ਬਾਕੀ ਹਨ। ਗੁਜਰਾਤ ਤੋਂ ਭਾਜਪਾ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਆ ਰਹੀ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਜਰਾਤ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਡਰ ਮੁਕਤ ਸ਼ਾਸਨ ਦੇਣ ਦੀ ਗਰੰਟੀ ਦਿੰਦੇ ਹੋਏ ਕਿਹਾ ਕਿ ਮੈਂ ਗੁਜਰਾਤ ਵਿੱਚ ਘੁੰਮਦਾ ਰਿਹਾ ਹਾਂ। ਪਿਛਲੇ ਕਈ ਮਹੀਨਿਆਂ ਤੋਂ ਮੈਂ ਲੋਕਾਂ ਨੂੰ ਮਿਲ ਰਿਹਾ ਹਾਂ ਉਨ੍ਹਾਂ ਨੇ ਕਈ ਟਾਊਨ ਹਾਲ ਮੀਟਿੰਗਾਂ ਕਰਕੇ ਵਪਾਰੀਆਂ, ਉਦਯੋਗਪਤੀਆਂ, ਵਕੀਲਾਂ, ਕਿਸਾਨਾਂ ਅਤੇ ਆਟੋ ਚਾਲਕਾਂ ਨਾਲ ਮੁਲਾਕਾਤ ਕੀਤੀ। ਹਰ ਕੋਈ ਕਹਿੰਦਾ ਹੈ ਕਿ ਗੁਜਰਾਤ ਵਿੱਚ ਭ੍ਰਿਸ਼ਟਾਚਾਰ ਬਹੁਤ ਹੈ।  ਅੱਜ ਅਸੀਂ ਗਰੰਟੀ ਦਿੰਦੇ ਹਾਂ ਕਿ ਜੇਕਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਅਸੀਂ ਗੁਜਰਾਤ ਨੂੰ ਭ੍ਰਿਸ਼ਟਾਚਾਰ ਅਤੇ ਭੈਅ ਮੁਕਤ ਸ਼ਾਸਨ ਦੇਵਾਂਗੇ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ