ਪੰਜਾਬ ਸਰਕਾਰ ਬੱਚਿਆਂ ਦੀ ਤੰਦਰੁਸਤੀ ਤੇ ਸਿਹਤ ਪ੍ਰਤੀ ਬਹੁਤ ਗੰਭੀਰ – ਜੌੜਾਮਾਜਰਾ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਭਵਿੱਖ ਦੇ ਨਾਗਰਿਕ ਹੋਣ ਦੇ ਨਾਤੇ ਬੱਚਿਆਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ ।ਸਰਕਾਰ ਜਨਮ ਤੋਂ ਲੈ ਕੇ 18 ਸਾਲ ਤੱਕ ਦੇ ਬੱਚਿਆਂ ਵਿੱਚ ਜਨਮ ਸਮੇਂ ਨੁਕਸ, ਜਮਾਂਦਰੂ ਊਣਤਾਈਆਂ, ਬਚਪਨ ਦੀਆਂ ਬਿਮਾਰੀਆਂ, ਅਪੰਗਤਾ ਸਮੇਤ ਵਿਕਾਸ ਵਿੱਚ ਦੇਰੀ ਬਾਰੇ ਛੇਤੀ ਤੋਂ ਛੇਤੀ ਪਤਾ ਲਗਾਉਣ ਤੇ ਜੋਰ ਦੇ ਰਹੀ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐੱਸ.ਕੇ.) ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਹਾਲਾਂਕਿ ਬਾਲ ਮੌਤ ਦਰ ਨੂੰ ਘਟਾਉਣ ਵਿੱਚ ਤਰੱਕੀ ਹੋਈ ਹੈ, ਪਰ ਬੱਚੇ ਦੇ ਵਿਕਾਸ ਨਤੀਜਿਆਂ ਵਿੱਚ ਸੁਧਾਰ ਕਰਨ ਦੀ ਸਖ਼ਤ ਲੋੜ ਹੈ।
ਇਸ ਬਾਲ ਸਿਹਤ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਹੋਰ ਵੇਰਵੇ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਫਰਵਰੀ, 2022 ਤੋਂ ਜੁਲਾਈ, 2022 ਤੱਕ ਇਸ ਸਰਕਾਰ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੇ ਵਾਅਦੇ ਨੂੰ ਮੁੱਖ ਰੱਖਦਿਆਂ ਬੇਮਿਸਾਲ ਉਪਰਾਲੇ ਕੀਤੇ ਗਏ ਹਨ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰੋਗਰਾਮ ਤਹਿਤ ਸੂਬੇ ਦੇ 14096 ਆਂਗਣਵਾੜੀਆਂ ਵਿੱਚ 346502 ਬੱਚਿਆਂ ਅਤੇ 6090 ਸਰਕਾਰੀ ਸਕੂਲਾਂ ਵਿੱਚ 542150 ਬੱਚਿਆਂ ਦੀ ਮੋਬਾਈਲ ਹੈਲਥ ਟੀਮਾਂ ਵੱਲੋਂ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਡਿਲੀਵਰੀ ਪੁਆਇੰਟਾਂ ‘ਤੇ 64563 ਨਵੇਂ ਜਨਮੇ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦੌਰਾਨ 179 ਗਰੀਬ ਅਤੇ ਬੇਸਹਾਰਾ ਪਰਿਵਾਰਾਂ ਦੇ 179 ਬੱਚਿਆਂ ਦਾ ਦਿਲ ਦੀ ਜਮਾਂਦਰੂ ਬੀਮਾਰੀ (ਦਿਲ ਵਿੱਚ ਛੇਕ) ਦਾ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪ੍ਰੇਸ਼ਨ ਰਾਹੀਂ ਮੁਫਤ ਇਲਾਜ ਕੀਤਾ ਗਿਆ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ।
ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ ਨੇ ਗਰੀਬ ਬੱਚਿਆਂ ਦੇ ਭਵਿੱਖ ਨੂੰ ਉੱਜਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਵਿਭਾਗ ਨੂੰ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ।

Related posts

ਯੂਪੀਐਸਸੀ ਵਲੋਂ ਪੰਜਾਬ ਕੋਲੋਂ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਪੈਨਲ ਨਾਵਾਂ ਦੀ ਮੰਗ

ਪਾਕਿਸਤਾਨ ਵਿੱਚ ਧਰਮ ਬਦਲਕੇ ਵਿਆਹ ਕਰਾਉਣ ਵਾਲੀ ਸਰਬਜੀਤ ਕੌਰ ਨੂੰ ਕਾਨੂੰਨੀ ਗੇੜਾ

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ