Punjab

ਅਸ਼ਵਨੀ ਸ਼ਰਮਾ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਨੀਵਾਰ ਨੂੰ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ (ਰਿਟਾ.) ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।। ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜਿੱਤ ‘ਤੇ ਵਧਾਈ ਦਿੰਦੇ ਹੋਏ ਪੰਜਾਬ ਦੀ ਮੌਜੂਦਾ ਰਾਜਨੀਤੀ ‘ਤੇ ਚਰਚਾ ਕੀਤੀI

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵਲੋਂ ਭਾਜਪਾ ਨੂੰ ਦਿੱਤੇ ਫਤਵੇ ਨੂੰ ਸਵੀਕਾਰ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਅਤੇ ਰਾਜਨੀਤੀ ‘ਚ ਕੁੱਝ ਵੀ ਹੋ ਸਕਦਾ ਹੈ ਅਤੇ ਇਹੀ ਇਸਦੀ ਖ਼ੂਬਸੂਰਤੀ ਹੈ। ਲੋਕਤੰਤਰ ਵਿੱਚ ਅਸੀਂ ਲੋਕਾਂ ਦੇ ਫੈਸਲੇ ਨੂੰ ਸਿਰ ਝੁਕਾ ਕੇ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਪੰਜਾਬੀਆਂ ਨੇ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੂੰ ਸੌਂਪੀ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਜਿਸ ਉਮੀਦ ਨਾਲ ਲੋਕਾਂ ਨੇ ਵੋਟਾਂ ਪਾਈਆਂ ਹਨ, ਉਸ ‘ਤੇ ਆਮ ਆਦਮੀ ਪਾਰਟੀ ਦਾ ਕੀ ਸਟੈਂਡ ਹੋਵੇਗਾ ? ਭਾਜਪਾ ਦੀ ਭੂਮਿਕਾ ਹੁਣ ਚੌਕੀਦਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਹੈ। ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਗ੍ਰਾਂਟੀਆਂ ‘ਤੇ ਨਜ਼ਰ ਰੱਖੇਗੀ। ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਇਸ਼ਾਰੇ ‘ਤੇ ਕਿਸਾਨਾਂ ਵੱਲੋਂ ਹਰ ਥਾਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਸੀ। ਭਾਜਪਾ ਨੂੰ ਸਿਰਫ਼ ਦੋ ਸੀਟਾਂ ਹੀ ਮਿਲੀਆਂ ਹਨ ਪਰ ਭਾਜਪਾ ਦੀ ਵੋਟ ਪ੍ਰਤੀਸ਼ਤਤਾ ਦਾ ਗ੍ਰਾਫ ਵਧਿਆ ਹੈ ਅਤੇ ਇਹ ਸਭ ਥੋੜ੍ਹੇ ਸਮੇਂ ਵਿੱਚ ਹੀ ਵਰਕਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਪਹਿਲੀ ਵਾਰ ਸੂਬੇ ‘ਚ ਇੰਨੇ ਉੱਚ ਪੱਧਰ ‘ਤੇ ਆਪਣੇ ਬਲਬੂਤੇ ‘ਤੇ ਚੋਣ ਲੜੀ ਹੈ।ਸ਼ਰਮਾ ਨੇ ਪਾਰਟੀ ਦੀ ਤਰਫੋਂ ਵਰਕਰਾਂ ਅਤੇ ਜਨਤਾ ਦੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਪੰਜਾਬ ਵਿੱਚ ਵਰਕਰਾਂ ਵੱਲੋਂ ਮੁਸੀਬਤਾਂ ਦਾ ਸਾਹਮਣਾ ਕਰਨ ਅਤੇ ਪਾਰਟੀ ਦੇ ਝੰਡੇ ਨੂੰ ਬੁਲੰਦ ਰੱਖਣ ਲਈ ਦਿਖਾਈ ਦਲੇਰੀ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਪਾਰਟੀ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਸੇਵਾ ਸੰਗਠਨ ਨੂੰ ਲੈ ਕੇ ਪੂਰੇ ਦੇਸ਼ ਵਿਚ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਭਾਜਪਾ ਪ੍ਰਤੀ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗੀ।

ਇਸ ਮੌਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਹਰਜੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨI

Related posts

14 ਨਵੰਬਰ ਤੋਂ ਬਰਨਾਲਾ ਤੇ ਗਿੱਦੜਬਾਹਾ ਚੋਣ ਹਲਕਿਆਂ ‘ਚ ਪਾਰਟੀਆਂ ਦੀ ਮੌਕਾਪ੍ਰਸਤੀ ਖਿਲਾਫ਼ ਮੁਹਿੰਮ ਵਿੱਢਣ ਦਾ ਐਲਾਨ 

admin

ਖ਼ਾਲਸਾ ਕਾਲਜ ਦਾ ਚੌਥਾ ਚੰਨਾ ਰਾਣੀਵਾਲੀਆ ਯਾਦਗਾਰੀ ਕਵੀ ਦਰਬਾਰ ਅਮਿੱਟ ਯਾਦਾਂ ਛੱਡ ਗਿਆ

admin

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

admin