ਕੈਨਬਰਾ – ਆਸਟ੍ਰੇਲੀਆ ਦੇ ਵਲੋਂ ਐਗਰੀਕਲਚਰ ਇੰਡਸਟਰੀ ਦੇ ਵਿੱਚ ਵਰਕਰਾਂ ਦੀ ਵੱਡੀ ਕਿੱਲਤ ਨੂੰ ਦੇਖਦਿਆਂ ਹੁਣ ਸਰਕਾਰ ਨੇ ਖੇਤੀਬਾੜੀ ਖੇਤਰ ਦੇ ਵਿੱਚ ਕੰਮ ਕਰਨ ਵਾਲੇ ਵਰਕਰਾਂ ਦੇ ਲਈ ‘ਐਗਰੀਕਲਚਰ ਵੀਜ਼ਾ’ ਲਾਂਚ ਕਰਨ ਜਾ ਰਿਹਾ ਹੈ ਅਤੇ ਇਹ ਵੀਜ਼ਾ ਅਕਤੂਬਰ ਵਿਚ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਵੀਜ਼ਾ ਦੇ ਤਹਿਤ ਖੇਤੀਬਾੜੀ ਖੇਤਰ ਦੇ ਵਿੱਚ ਕੰਮ ਕਰਨ ਵਾਲੇ ਵਰਕਰਾਂ ਨੂੰ ਆਸਟ੍ਰੇਲੀਆ ਆਉਣ ਦਾ ਮੌਕਾ ਮਿਲੇਗਾ।
ਆਸਟ੍ਰੇਲੀਆ ਦੇ ਖੇਤੀ ਮੰਤਰੀ ਡੇਵਿਡ ਲਿਟਿਲਪ੍ਰਾਊਡ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ ਜੂਨ ਵਿਚ ਵੀਜ਼ਾ ‘ਤੇ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਹੁਣ ਇਹ ਸਾਰਾ ਮਾਮਲਾ ਵਿਦੇਸ਼ ਮੰਤਰੀ ਮੈਰਿਸ ਪਾਇਨ ਨੂੰ ਭੇਜ ਦਿੱਤਾ ਗਿਆ ਹੈ ਅਤੇ ਹੁਣ ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਵਲੋਂ ਹੀ ਸਹਿਮਤੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਜੂਨ ਵਿਚ ਇਹ ਵੀਜ਼ਾ ਕੁਝ ਚੋਣਵੇ ਦੇਸ਼ਾਂ ਲਈ ਹੋ ਸਕਦਾ ਹੈ। ਇਸ ਸਮੇਂ ਆਸਟ੍ਰੇਲੀਆ ਸਰਕਾਰ 4 ਦੇਸ਼ਾਂ ਨਾਲ ਇਸ ਸਬੰਧੀ ਗੱਲਬਾਤ ਕਰ ਰਹੀ ਹੈ।
ਆਸਟ੍ਰੇਲੀਆ ਦੇ ਵਿੱਚ ਲਗਭਗ 2 ਸਾਲ ਮਗਰੋਂ ਅੱਜ ਤੋਂ ਅੰਤਰਰਾਸ਼ਟਰੀ ਸੈਲਾਨੀਆਂ ਦੀ ਆਵਾਜਾਈ ਸ਼ੁਰੂ ਹੋ ਰਹੀ ਹੈ। ਕੋਰੋਨਾ ਵਾਇਰਸ ਕਾਰਨ ਮਾਰਚ 2020 ਵਿੱਚ ਆਸਟ੍ਰੇਲੀਆ ਨੇ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨਵੰਬਰ ਤੋਂ ਪੜਾਅਵਾਰ ਢੰਗ ਨਾਲ ਇਸ ਵਿੱਚ ਢਿੱਲ ਦੇਣੀ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਭ ਤੋਂ ਪਹਿਲਾਂ ਆਸਟ੍ਰੇਲੀਅਨ ਨਾਗਰਿਕਾਂ, ਫਿਰ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਕਾਮਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।