Australia & New Zealand Sport

ਕ੍ਰਿਕਟ ਜਗਤ ‘ਚ ਸੋਗ: ਆਸਟ੍ਰੇਲੀਅਨ ਕ੍ਰਿਕਟਰ ਸ਼ੇਨ ਵਾਰਨ ਦਾ ਦੇਹਾਂਤ

ਬੈਂਕੌਕ ਆਸਟ੍ਰੇਲੀਆ ਦੇ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਦਾ ਦਿਲ ਦਾ ਦੌਰਾ ਪੈਣ ਕਾਰਨ 52 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਸ਼ੇਨ ਵਾਰਨ ਦੇ ਮੈਨੇਜਰ ਨੇ ਇੱਕ ਸੰਖੇਪ ਬਿਆਨ ਜਾਰੀ ਕਦਰਿਆਂ ਕਿਹਾ ਹੈ ਕਿ ਕੋਹ ਸਾਮੂਈ, ਥਾਈਲੈਂਡ ਵਿੱਚ ਇੱਕ ਸ਼ੱਕੀ ਦਿਲ ਦੇ ਦੌਰੇ ਨਾਲ ਉਸਦੀ ਮੌਤ ਹੋ ਗਈ। ਉਹ ਥਾਈਲੈਂਡ ‘ਚ ਸੀ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਸ਼ੇਨ ਵਾਰਨ ਥਾਈਲੈਂਡ ਦੇ ਕੋਹ ਸਾਮੂਈ ‘ਚ ਸਮਾਂ ਬਿਤਾ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਵਾਰਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਵਾਰਨ ਦੇ ਦੇ ਮੈਨੇਜਰ ਮੁਤਾਬਕ ਸ਼ੇਨ ਵਾਰਨ ਥਾਈਲੈਂਡ ਦੇ ਕੋਹ ਸਾਮੂਈ ‘ਚ ਇਕ ਵਿਲਾ ‘ਚ ਬੇਹੋਸ਼ ਮਿਲੇ ਸਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਵਿਕਟੋਰੀਆ ਵਿੱਚ 13 ਸਤੰਬਰ 1969 ਨੂੰ ਜਨਮੇ ਸ਼ੇਨ ਵਾਰਨ ਨੇ ਆਪਣੇ ਕਰੀਅਰ ਵਿੱਚ 145 ਟੈਸਟ, 194 ਇੱਕ ਦਿਨਾ ਅੰਤਰਰਾਸ਼ਟਰੀ ਮੈਚ ਖੇਡੇ। ਉਸਨੇ ਟੈਸਟ ਵਿੱਚ 708 ਵਿਕਟਾਂ ਅਤੇ ਵਨਡੇ ਵਿੱਚ 293 ਵਿਕਟਾਂ ਲਈਆਂ। ਇਸ ਤੋਂ ਇਲਾਵਾ ਫਰਸਟ ਕਲਾਸ ਕ੍ਰਿਕਟ ‘ਚ ਉਨ੍ਹਾਂ ਦੇ ਨਾਂ 1319 ਵਿਕਟਾਂ ਦਰਜ ਹਨ। ਸ਼ੇਨ ਵਾਰਨ ਨੇ ਭਾਰਤ ਦੇ ਖਿਲਾਫ 1992 ਵਿੱਚ ਸਿਡਨੀ ਟੈਸਟ ਵਿੱਚ ਭਾਰਤ ਦੇ ਖਿਲਾਫ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਉਸਨੇ ਆਪਣਾ ਆਖਰੀ ਟੈਸਟ ਮੈਚ ਜਨਵਰੀ 2007 ਵਿੱਚ ਸਿਡਨੀ ਵਿੱਚ ਹੀ ਇੰਗਲੈਂਡ ਦੇ ਖਿਲਾਫ ਖੇਡਿਆ ਸੀ।

ਸ਼ਾਰਜਾਹ ‘ ਚ 1998-99 ਦੀ ਵਨਡੇ ਸੀਰੀਜ਼ ‘ ਚ ਸਚਿਨ ਤੇਂਦੁਲਕਰ ਦਾ ਤੂਫਾਨ ਅਜੇ ਵੀ ਲੋਕਾਂ ਦੇ ਦਿਮਾਗ ‘ ਚ ਤਾਜ਼ਾ ਹੈ। ਆਸਟ੍ਰੇਲੀਆਈ ਟੀਮ ਲਈ ਸਚਿਨ ਤੇਂਦੁਲਕਰ ਨੂੰ ਰੋਕਣਾ ਅਸੰਭਵ ਹੋ ਗਿਆ ਸੀ। ਸਚਿਨ ਨੇ ਸ਼ੇਨ ਵਾਰਨ ਸਮੇਤ ਸਾਰੇ ਆਸਟ੍ਰੇਲੀਆਈ ਗੇਂਦਬਾਜ਼ਾਂ ਦੀ ਚੱਟਣੀ ਬਣਾ ਦਿੱਤੀ ਸੀ। 708 ਟੈਸਟ ਵਿਕਟਾਂ ਲੈਣ ਵਾਲੇ ਸ਼ੇਨ ਵਾਰਨ ਨੇ ਉਸ ਸਮੇਂ ਕਿਹਾ ਸੀ ਕਿ ਜਦੋਂ ਮੈਂ ਸੌਂਦਾ ਹਾਂ ਤਾਂ ਮੈਨੂੰ ਸੁਪਨੇ ਆਉਂਦੇ ਹਨ ਕਿ ਸਚਿਨ ਮੇਰੇ ਸਿਰ ‘ ਤੇ ਛੱਕਾ ਮਾਰ ਰਿਹਾ ਹੈ , ਉਸ ਨੂੰ ਰੋਕਣਾ ਮੁਸ਼ਕਲ ਹੈ। ਮੈਨੂੰ ਨਹੀਂ ਲੱਗਦਾ ਕਿ ਡੌਨ ਬ੍ਰੈਡਮੈਨ ਤੋਂ ਇਲਾਵਾ ਸਚਿਨ ਜਿਸ ਜਮਾਤ ਵਿੱਚ ਹੈ , ਉਸ ਵਿੱਚ ਕੋਈ ਹੋਰ ਨਹੀਂ ਹੈ। ਉਹ ਸ਼ਾਨਦਾਰ ਖਿਡਾਰੀ ਹੈ।

ਸ਼ੇਨ ਵਾਰਨ ਦੀ ਮੌਤ ਨਾਲ ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ ਹੈ। ਸ਼ੇਨ ਦੀ ਮੌਤ ਦੀ ਖ਼ਬਰ ਸੁਣ ਕੇ ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਸ਼ੇਨ ਵਾਰਨ ਦੀ ਤਸਵੀਰ ਨਾਲ ਟਵੀਟ ਕੀਤਾ ਅਤੇ ਲਿਖਿਆ, ‘ਵਿਸ਼ਵਾਸ ਨਹੀਂ ਹੋ ਰਿਹਾ। ਮਹਾਨ ਸਪਿਨਰਾਂ ਚੋਂ ਇੱਕ, ਸਪਿਨ ਨੂੰ ਸ਼ਾਨਦਾਰ ਬਣਾਉਣ ਵਾਲਾ ਸੁਪਰਸਟਾਰ, ਸ਼ੇਨ ਵਾਰਨ ਨਹੀਂ ਰਹੇ। ਉਨ੍ਹਾਂ ਦੇ ਪਰਿਵਾਰ, ਦੋਸਤਾਂ, ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।

Related posts

HAPPY DIWALI 2025 !

admin

Australian PM Anthony Albanese Greets Indian Community on Diwali

admin

ਆਸਟ੍ਰੇਲੀਆ ਅਤੇ ਭਾਰਤ ਸਾਫ਼ ਊਰਜਾ ਖੇਤਰ ਵਿੱਚ ਸਹਿਯੋਗ ਹੋਰ ਵਧਾਉਣਗੇ

admin