ArticlesAustralia & New ZealandBreaking NewsLatest NewsPunjab

ਆਸਟ੍ਰੇਲੀਆ ਤੋਂ ਲੁਧਿਆਣਾ ਪੁੱਜੀ NRI ਔਰਤ ਦਾ ਦਿਨ-ਦਿਹਾੜੇ ਕਤਲ !

ਦੁੱਗਰੀ ਪਲਿਸ ਸਟੇਸ਼ਨ, ਲੁਧਿਆਣਾ।

ਲੁਧਿਆਣਾ – ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਖੋਵਾਲ ਰੋਡ ਸਥਿਤ ਵਿਕਾਸ ਨਗਰ ਵਿੱਚ ਇੱਕ 49 ਸਾਲਾ ਐਨਆਰਆਈ ਔਰਤ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਔਰਤ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਉਹ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਵਾਪਸ ਆਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਪਤੀ ਰਵਿੰਦਰ ਸਿੰਘ ਨੂੰ ਕਤਲ ਦੇ ਸ਼ੱਕ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਕਮਲਜੀਤ ਕੌਰ ਅਤੇ ਉਸ ਦਾ ਪਤੀ ਰਵਿੰਦਰ ਸਿੰਘ ਦੋਵੇਂ ਆਸਟ੍ਰੇਲੀਆ ਵਿੱਚ ਰਹਿੰਦੇ ਸਨ। ਰਵਿੰਦਰ ਸਿੰਘ ਆਪਣੀ ਪਤਨੀ ਤੋਂ ਦੋ ਦਿਨ ਪਹਿਲਾਂ ਭਾਰਤ ਆਇਆ ਸੀ, ਜਦਕਿ ਕਮਲਜੀਤ ਕੌਰ ਚਾਰ ਦਿਨ ਪਹਿਲਾਂ ਪੰਜਾਬ ਪਹੁੰਚੀ ਸੀ। ਪਰਿਵਾਰ ਦੇ ਘਰ ਵਾਪਸ ਆਉਣ ਤੋਂ ਕੁਝ ਹੀ ਦਿਨਾਂ ਬਾਅਦ ਇਹ ਖੌਫਨਾਕ ਘਟਨਾ ਵਾਪਰ ਗਈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕਮਲਜੀਤ ਕੌਰ ਦਾ ਪੁੱਤਰ ਗਗਨਦੀਪ ਸਿੰਘ ਘਰ ਵਾਪਸ ਆਇਆ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਰਵਿੰਦਰ ਸਿੰਘ ਨੇ ਉਸ ਨੂੰ ਜੂਸ ਅਤੇ ਬਲੱਡ ਪ੍ਰੈਸ਼ਰ ਦੀ ਦਵਾਈ ਲੈਣ ਲਈ ਬਾਜ਼ਾਰ ਭੇਜਿਆ ਸੀ। ਜਦੋਂ ਗਗਨਦੀਪ ਸਿੰਘ ਸਾਮਾਨ ਲੈ ਕੇ ਘਰ ਵਾਪਸ ਆਇਆ ਤਾਂ ਉਸ ਨੇ ਬੈੱਡਰੂਮ ਵਿੱਚ ਆਪਣੀ ਮਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਦੇਖਿਆ। ਕਮਲਜੀਤ ਕੌਰ ਦੇ ਸਰੀਰ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਇਹ ਭਿਆਨਕ ਮੰਜ਼ਰ ਦੇਖ ਕੇ ਪੁੱਤਰ ਦੇ ਹੋਸ਼ ਉੱਡ ਗਏ ਅਤੇ ਉਸ ਨੇ ਰੌਲਾ ਪਾ ਦਿੱਤਾ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਇਸ ਦੌਰਾਨ ਰਵਿੰਦਰ ਸਿੰਘ ਰਸੋਈ ਵਿੱਚੋਂ ਬਾਹਰ ਆਇਆ। ਦੋਸ਼ ਹੈ ਕਿ ਉਸ ਨੇ ਕਤਲ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰ ਨੂੰ ਧੋਤਾ ਹੋਇਆ ਸੀ। ਹਾਲਾਂਕਿ, ਇਸ ਪੂਰੇ ਘਟਨਾਕ੍ਰਮ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਆਪਣੀ ਮਾਂ ਦੀ ਹਾਲਤ ਦੇਖਣ ਤੋਂ ਬਾਅਦ ਗਗਨਦੀਪ ਸਿੰਘ ਨੇ ਤੁਰੰਤ ਗੁਆਂਢੀਆਂ ਨੂੰ ਬੁਲਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਅਤੇ ਥਾਣਾ ਡੁੱਗਰੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਗੰਭੀਰ ਜ਼ਖ਼ਮੀ ਹਾਲਤ ਦੇ ਵਿੱਚ ਕਮਲਜੀਤ ਕੌਰ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੱਢਲੀ ਪੁਲਿਸ ਜਾਂਚ ਅਤੇ ਪਰਿਵਾਰ ਵੱਲੋਂ ਦਿੱਤੇ ਬਿਆਨਾਂ ਅਨੁਸਾਰ, ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਸਿੰਘ ਨੂੰ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਸੀ ਅਤੇ ਉਹ ਇਸ ਗੱਲ ਨੂੰ ਲੈ ਕੇ ਕਮਲਜੀਤ ਕੌਰ ਨਾਲ ਅਕਸਰ ਤਕਰਾਰ ਕਰਦਾ ਰਹਿੰਦਾ ਸੀ। ਮ੍ਰਿਤਕ ਔਰਤ ਦੇ ਪੁੱਤਰ ਗਗਨਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਨੂੰ ਉਸ ਦੀ ਮਾਂ ‘ਤੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਇਸ ਕਾਰਨ ਘਰ ਵਿੱਚ ਕਈ ਵਾਰ ਝਗੜੇ ਹੁੰਦੇ ਸਨ। ਗਗਨਦੀਪ ਨੇ ਇਹ ਵੀ ਸ਼ੱਕ ਜਤਾਇਆ ਕਿ ਉਸ ਦੀ ਮਾਂ ਦਾ ਕਤਲ ਪਹਿਲਾਂ ਤੋਂ ਬਣਾਈ ਗਈ ਯੋਜਨਾ ਤਹਿਤ ਕੀਤਾ ਗਿਆ ਹੋ ਸਕਦਾ ਹੈ। ਉਸ ਦਾ ਕਹਿਣਾ ਹੈ ਕਿ ਪਿਤਾ ਵੱਲੋਂ ਉਸ ਨੂੰ ਜੂਸ ਅਤੇ ਬਲੱਡ ਪ੍ਰੈਸ਼ਰ ਦੀ ਦਵਾਈ ਲੈਣ ਲਈ ਘਰੋਂ ਬਾਹਰ ਭੇਜਣਾ ਵੀ ਇਸੇ ਯੋਜਨਾ ਦਾ ਹਿੱਸਾ ਹੋ ਸਕਦਾ ਹੈ। ਹਾਲਾਂਕਿ, ਕਤਲ ਦੀ ਯੋਜਨਾਬੰਦੀ ਅਤੇ ਇਸ ਦੇ ਅਸਲ ਕਾਰਨਾਂ ਬਾਰੇ ਪੁਲਿਸ ਵੱਲੋਂ ਹਾਲੇ ਜਾਂਚ ਕੀਤੀ ਜਾ ਰਹੀ ਹੈ।

ਦੁੱਗਰੀ ਪਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਕਮਲਜੀਤ ਕੌਰ ਦੇ ਸਰੀਰ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਹਮਲੇ ਕਾਰਨ ਸਰੀਰ ਦੀਆਂ ਅੰਦਰੂਨੀ ਨਾੜੀਆਂ ਕੱਟ ਗਈਆਂ ਸਨ, ਜਿਸ ਕਾਰਨ ਬਹੁਤ ਜ਼ਿਆਦਾ ਖੂਨ ਵਹਿ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਪਤੀ ਰਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਘਰੇਲੂ ਝਗੜੇ, ਪਤੀ ਵੱਲੋਂ ਕੀਤੇ ਜਾਂਦੇ ਸ਼ੱਕ ਅਤੇ ਕਤਲ ਤੋਂ ਪਹਿਲਾਂ ਤੇ ਬਾਅਦ ਦੀਆਂ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਤਲ ਕਿਸ ਹਾਲਾਤ ਵਿੱਚ ਹੋਇਆ ਅਤੇ ਕੀ ਇਸ ਵਾਰਦਾਤ ਨੂੰ ਪਹਿਲਾਂ ਤੋਂ ਯੋਜਨਾ ਬਣਾ ਕੇ ਅੰਜਾਮ ਦਿੱਤਾ ਗਿਆ ਸੀ। ਆਸਟ੍ਰੇਲੀਆ ਤੋਂ ਆਪਣੇ ਘਰ ਪਰਤੀ ਕਮਲਜੀਤ ਕੌਰ ਦੀ ਇਸ ਤਰ੍ਹਾਂ ਮੌਤ ਹੋਣ ਨਾਲ ਇਲਾਕੇ ਵਿੱਚ ਸੋਗ ਅਤੇ ਹੈਰਾਨੀ ਦਾ ਮਾਹੌਲ ਹੈ।

Related posts

ਯੂਨਾਨੀ ਦਾਰਸ਼ਨਿਕ ਅਰਸਤੂ ਦਾ ਰਾਜ ਅਤੇ ਧਰਮ ਦਰਸ਼ਨ !

admin

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਦੋ ਫੈਸਲੇ ਉਸਦੇ ਗਲੇ ਦੀ ਹੱਡੀ ਬਣ ਗਏ !

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin