Punjab

BBMB ਦੇ ਮੁੱਦੇ ‘ਤੇ ਕਾਂਗਰਸੀ ਐੱਮਪੀ ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਨੂੰ ਦਿੱਤੀ ਇਹ ਸਲਾਹ

ਚੰਡੀਗੜ੍ਹ – ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ  ਨੇ ਪੰਜਾਬ ‘ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ) ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣੀ ਚਾਹੀਦੀ ਹੈ। ਇਸਦੇ ਲਈ ਉਨ੍ਹਾਂ ਨੂੰ ਆਪਣੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ  ਨਾਲ ਚਰਚਾ ਕਰਨੀ ਚਾਹੀਦੀ ਹੈ। ਇਸ ਮਾਮਲੇ ‘ਚ ਭਾਰਤੀ ਸੰਵਿਧਾਨ ਦੀ ਧਾਰਾ 131 ਤਹਿਤ ਸੋਧ ਨਿਯਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਵੀ ਇਨ੍ਹਾਂ ਨਿਯਮਾਂ ਦਾ ਵਿਰੋਧ ਕਰਨਗੇ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪੰਜਾਬ ਵਿੱਚ ਇਹ ਮੁੱਦਾ ਉਠਿਆ ਸੀ ਕਿ ਬੀਬੀਐਮਬੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਅਸਾਮੀਆਂ ‘ਚ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਮਾਮਲਾ ਇਹ ਵੀ ਉੱਠਿਆ ਕਿ ਪੰਜਾਬ ਸਰਕਾਰ ਨੇ ਕਦੇ ਵੀ ਉੱਥੇ ਅਸਾਮੀਆਂ ਅਨੁਸਾਰ ਭਰਤੀ ਨਹੀਂ ਕੀਤੀ। ਇਸ ਲਈ ਪਿਛਲੀ ਅਕਾਲੀ ਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

Related posts

ਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤ

admin

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲ

admin

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਮੁੜ ਨਾਸਾਜ਼ !

admin