Punjab

ਭਗਵੰਤ ਮਾਨ ਵਲੋਂ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੀ ਜਾਂਚ ਦੇ ਨਿਰਦੇਸ਼

ਚੰਡੀਗੜ – ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ।
ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ।
ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਹੋਰ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜਾਂ ਤੱਕ ਪਹੁੰਚ ਸਕੇ।
ਇਸ ‘ਤੇ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾਵੇਗਾ ਅਤੇ ਮਿਸਾਲੀ ਸਜਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹੋਰ ਅਜਿਹੇ ਸਮਾਜ ਵਿਰੋਧੀ ਅਨਸਰ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ।
ਮੀਟਿੰਗ ਵਿੱਚ ਸ਼ਾਮਿਲ ਹੋਰ ਪ੍ਰਮੁੱਖ ਹਸਤੀਆਂ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡੀਜੀਪੀ ਵੀ.ਕੇ. ਭਾਵਰਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਐਸ.ਐਸ. ਸ੍ਰੀਵਾਸਤਵਾ ਸ਼ਾਮਲ ਸਨ।

Related posts

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਦਿੱਤੀ ਵਧਾਈ

Bunty

ਵਿੱਤ ਮੰਤਰੀ ਚੀਮਾ ਵੱਲੋਂ GST ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

Bunty

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

Bunty