Punjab

ਭਗਵੰਤ ਮਾਨ ਦੀ ਤਬੀਅਤ ਵਿਗੜੀ: ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖਲ !

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੂੰ ਕੱਲ੍ਹ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਉਨ੍ਹਾਂ ਦੇ ਪੇਟ ‘ਚ ਹਲਕਾ ਦਰਦ ਹੋਇਆ। ਜਿਸ ਤੋਂ ਬਾਅਦ ਉਸ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ ਸੀ। ਬੇਸ਼ੱਕ ਮੁੱਖ-ਮੰਤਰੀ ਦੀ ਟੀਮ ਵੱਲੋਂ ਇਸ ਨੂੰ ਰੂਟੀਨ ਚੈਕਅੱਪ ਕਿਹਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਪਰ ਜਾਣਕਾਰੀ ਦੇ ਅਨੁਸਾਰ ਹੁਣ ਮੁੱਖ-ਮੰਤਰੀ ਨੂੰ ਕੁੱਝ ਦਿਨਾਂ ਲਈ ਇਸ ਹਸਪਤਾਲ ਵਿੱਚ ਰੱਖਿਆ ਜਾਵੇਗਾ। ਜਿੱਥੇ ਉਨ੍ਹਾਂ ਦੇ ਪੇਟ ਦਰਦ ਤੋਂ ਇਲਾਵਾ ਪੂਰੇ ਸਰੀਰ ਦਾ ਚੈਕਅੱਪ ਵੀ ਕੀਤਾ ਜਾਵੇਗਾ। ਦੂਜੇ ਪਾਸੇ ਸੀਐਮ ਭਗਵੰਤ ਮਾਨ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਹੋਣ ਤੋਂ ਕੁਝ ਸਮਾਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਆਪਣੇ ਟਵਿਟਰ ਅਕਾਊਂਟ ਤੋਂ ਟਵੀਟ ਕਰਕੇ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿੱਚ ਹੋਏ ਮੁਕਾਬਲੇ ਅਤੇ ਉਨ੍ਹਾਂ ਵਿੱਚ ਮਾਰੇ ਗਏ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਲਈ ਵਧਾਈ ਦਿੱਤੀ ਸੀ। ਇਸ ਮੁਕਾਬਲੇ ਨੂੰ ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin