Punjab

ਕੈਪਟਨ ਕੱਲ੍ਹ ਨੂੰ ਨਵੀਂ ਪਾਰਟੀ ਦਾ ਐਲਾਨ ਕਰਨਗੇ: ਕਾਂਗਰਸ ਹਾਈਕਮਾਂਡ ਬੇਚੈਨ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਪੰਜਾਬ ‘ਚ ਸਿਆਸੀ ਧਮਾਕਾ ਕਰਨਗੇ। ਕੈਪਟਨ ਨੇ ਕੱਲ੍ਹ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੈ ਅਤੇ ਇਸ ਵਿੱਚ ਉਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਕਾਂਗਰਸ ਹਾਈਕਮਾਂਡ ਦੇ ਵਲੋਂ ਮੁੱਖ-ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇ ਲਈ ਮਜ਼ਬੂਰ ਕਰਨ ਤੋਂ ਬਾਅਦ ਕੈਪਟਨ ਜ਼ਖਮੀ ਸ਼ੇਰ ਵਜੋਂ ਵਿਚਰ ਰਹੇ ਹਨ ਅਤੇ ਕਾਂਗਰਸ ਨੂੰ ਸਬਕ ਸਿਖਾਉਣ ਦੇ ਲਈ ਉਹ ਪਿਛਲੇ ਇੱਕ ਮਹੀਨੇ ਤੋਂ ਕੰਮ ਕਰਦੇ ਆ ਰਹੇ ਸਨ। ਕੈਪਟਨ ਵਲੋਂ ਕੱਲ੍ਹ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਬੁਲਾਏ ਜਾਣ ਤੋਂ ਬਾਅਦ ਇਸ ਕਾਰਨ ਪੰਜਾਬ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਹਾਈਕਮਾਂਡ ਦੀ ਧੜਕਣ ਵੀ ਤੇਜ ਹੋ ਗਈਆਂ ਹਨ ਅਤੇ ਹਾਈਕਮਾਂਡ ਵਲੋਂ ਕਾਂਗਰਸੀ ਦੇ ਨੇਤਾਵਾਂ ਉਪਰ ਨਜ਼ਰ ਰੱਖੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਦਾ ਪਤਾ ਲੱਗਦਿਆਂ ਹੀ ਕਾਂਗਰਸ ਨੇ ਆਪਣੇ ਵਿਧਾਇਕਾਂ ਨਾਲ ਸੰਪਰਕ ਸਾਧ ਲਿਆ ਹੈ। ਇਸ ਤੋਂ ਇਲਾਵਾ ਸਾਰੇ ਵੱਡੇ ਨੇਤਾਵਾਂ ਦੀਆਂ ਹਰਕਤਾਂ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ। ਚਰਚਾ ਇਹ ਵੀ ਹੈ ਕਿ ਕੱਲ੍ਹ ਨੂੰ ਹੋਣ ਵਾਲੀ ਪ੍ਰੈਸ ਕਾਨਫਰੰਸ ਦੇ ਵਿੱਚ ਕੈਪਟਨ ਅਮਰਿੰਦਰ ਦੇ ਨਾਲ ਕਾਂਗਰਸ ਦੇ ਕਈ ਵੱਡੇ ਨੇਤਾ ਵੀ ਨਜ਼ਰ ਆ ਸਕਦੇ ਹਨ ਜਿਸ ਨੂੰ ਲੈਕੇ ਕਾਂਗਰਸ ਹਾਈਕਮਾਂਡ ਬੇਚੇਨੀ ਦੀ ਹਾਲਤ ਦੇ ਵਿੱਚ ਹੈ। ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਭ ਦੀਆਂ ਨਜ਼ਰਾਂ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਵਿਧਾਇਕਾਂ ‘ਤੇ ਵੀ ਹਨ। ਇਨ੍ਹਾਂ ਵਿੱਚ ਰਾਣਾ ਗੁਰਮੀਤ ਸੋਢੀ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਅਤੇ ਸ਼ਾਮ ਸੁੰਦਰ ਅਰੋੜਾ ਸ਼ਾਮਲ ਹਨ। ਇਹ ਵੀ ਚਰਚਾ ਹੈ ਕਿ ਕਰੀਬ 15 ਕਾਂਗਰਸੀ ਵਿਧਾਇਕ ਅਮਰਿੰਦਰ ਦੇ ਸੰਪਰਕ ਵਿੱਚ ਹਨ।

ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਾਂਗਰਸ ਛੱਡਣ ਦੀ ਗੱਲ ਕਹਿ ਚੁੱਕੇ ਹਨ। ਆਪਣੀ ਦਿੱਲੀ ਫੇਰੀ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਉਹ ਕਾਂਗਰਸ ਛੱਡ ਰਹੇ ਹਨ। ਅਮਰਿੰਦਰ ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਕਾਂਗਰਸ ਨਵਜੋਤ ਸਿੱਧੂ ਨੂੰ ਕੱਢ ਵੀ ਦਿੰਦੀ ਹੈ ਤਾਂ ਵੀ ਹੁਣ ਕਾਂਗਰਸ ਲਈ ਉਨ੍ਹਾਂ ਦੇ ਦਰਵਾਜ਼ੇ ਬੰਦ ਹਨ। ਅਮਰਿੰਦਰ ਨੇ ਇਹ ਵੀ ਕਿਹਾ ਕਿ ਉਹ ਭਾਜਪਾ ‘ਚ ਸ਼ਾਮਲ ਨਹੀਂ ਹੋਣਗੇ। ਉਹ ਆਪਣੀ ਵੱਖਰੀ ਪਾਰਟੀ ਹੀ ਬਨਾਉਣਗੇ ਅਤੇ ਅਗਲੀਆਂ ਚੋਣਾ ਉਹ ਯਕੀਨੀ ਤੌਰ ‘ਤੇ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ। ਕੈਪਟਨ ਵਲੋਂ ਕੱਲ੍ਹ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਬਲਾਈ ਪ੍ਰੈੱਸ ਕਾਨਫਰੰਸ ਨੂੰ ਸਿਆਸੀ ਤੌਰ ‘ਤੇ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਰਿਹਾ ਹੈ ਅਤੇ ਇਸ ਉਪਰ ਸਾਰਿਆਂ ਦੀਆਂ ਨਜ਼ਰਾਂ ਲੱਗ ਗਈਆਂ ਹਨ ਕਿਉਂਕਿ ਕੈਪਟਨ ਦਾ ਅਗਲਾ ਕਦਮ ਪੰਜਾਬ ਹੀ ਨਹੀਂ ਬਲਕਿ ਭਾਰਤ ਦੀ ਸਿਆਸਤ ਨੂੰ ਪ੍ਰਭਾਵਿਤ ਕਰੇਗਾ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor