Punjab

CM ਚੰਨੀ ਦਾ ਵੱਡਾ ਐਲਾਨ, ਸਰਕਾਰ ਭਰੇਗੀ PU ਦਾ 150 ਕਰੋੜ ਦਾ ਕਰਜ਼ਾ

ਪਟਿਆਲਾ – ਆਪਣੇ ਤੈਅਸ਼ੁਦਾ ਪ੍ਰੋਗਰਾਮ ਤਹਿਤ ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ   ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ  ਪੰਜਾਬੀ ਯੂਨੀਵਰਸਿਟੀ   ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕੀਤਾ। ਕਰਜ਼ ‘ਚ ਡੁੱਬੀ ਪੰਜਾਬੀ ਯੂਨੀਵਰਸਿਟੀ ਨੂੰ ਉਨ੍ਹਾਂ ਵੱਡੀ ਰਾਹਤ ਦਿੰਦਿਆਂ ਕਿਹਾ ਕਿਹਾ ਕਿ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ ਸਰਕਾਰ ਭਰੇਗੀ। ਇਸ ਤੋਂ ਇਲਾਵਾ ਹਰ ਮਹੀਨੇ 20 ਕਰੋੜ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਨਵਾਂ ਮਾਡਲ ਪੇਸ਼ ਕਰ‍ਾਂਗੇ। ਕੇਜਰੀਵਾਲ ਵੱਲੋਂ ਕੱਸੇ ‘ਨਕਲੀ ਕੇਜਰੀਵਾਲ’ ਦੇ ਤਨਜ਼ ਦਾ ਜਵਾਬ ਦਿੰਦਿਆਂ ਚੰਨੀ ਨੇ ਕਿਹਾ ਕਿ ਅਸੀਂ ਕਿਸੇ ਦੀ ਨਕਲ ਨਹੀਂ ਬਲਕਿ ਆਪਣੀ ਲੀਕ ‘ਤੇ ਕੰਮ ਕਰ ਰਹੇ ਹਾਂ।ਪੰਜਾਬੀ ਯੂਨੀਵਰਸਿਟੀ ‘ਚ ਵੱਖ ਵੱਖ ਅਧਿਆਪਕ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਫਿਲਹਾਲ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਖਦੇੜ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।ਪੰਜਾਬੀ ਯੂਨੀਵਰਸਿਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਜਣ ਤੋਂ ਪਹਿਲਾਂ ਲੱਖਾ ਸਧਾਣਾ ਵਰਸਿਟੀ ਦੇ ਗੁਰਤੇਜ ਸਿੰਘ ਬਹਾਦਰ ਹਾਲ ਵਿੱਚ ਪੁੱਜ ਗਿਆ। ਜਿਸ ਦੀ ਪਛਾਣ ਹੁੰਦਿਆਂ ਹੀ ਪੁਲੀਸ ਹਰਕਤ ਵਿੱਚ ਆਈ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਯੂਨੀਵਰਸਿਟੀ ਤੋਂ ਬਾਹਰ ਛੱਡ ਦਿੱਤਾ।

Related posts

ਡਾਇਗਨੋਸਟਿਕਸ ਸਹੂਲਤਾਂ ਨੂੰ ਵਧਾਉਣ ਲਈ ਅਲਟਰਾਸਾਊਂਡ ਮਸ਼ੀਨ ਸਥਾਪਿਤ !

admin

ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਜਥੇਬੰਦੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਲਹਿਰ ਸਿਰਜਣ ਵਾਸਤੇ ਇਕ ਸਾਂਝੇ ਮੁਹਾਜ਼ ’ਤੇ ਇਕਜੁੱਟ ਹੋਣ ਦਾ ਸੱਦਾ

Bunty

ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ

Bunty