Punjab

CM ਚੰਨੀ ਨੇ ਮ੍ਰਿਤਕ ਕਿਸਾਨ ਦੇ ਭਰਾ ਨੂੰ ਸਰਕਾਰੀ ਨੌਕਰੀ ਲਈ ਦਿੱਤਾ ਨਿਯੁਕਤੀ ਪੱਤਰ

ਬਠਿੰਡਾ – ਗੁਲਾਬੀ ਸੁੰਡੀ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਆਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਐਤਵਾਰ ਨੂੰ ਪਿੰਡ ਮੰਡੀ ਕਲਾਂ ਪੁੱਜੇ। ਇੱਥੇ ਉਨ੍ਹਾਂ ਕਿਸਾਨੀ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨ ਸੁਖਪਾਲ ਸਿੰਘ ਦੇ ਭਰਾ ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ। ਜ਼ਿਕਰਯੋਗ ਹੈ ਕਿ ਕਿਸਾਨ ਸੁਖਪਾਲ ਸਿੰਘ ਦੀ ਕਿਸਾਨ ਸੰਘਰਸ਼ ਦੌਰਾਨ ਦਿੱਲੀ ਵਿਖੇ ਮੌਤ ਹੋ ਗਈ ਸੀ। ਇਸ ਮੌਕੇ ਮੁੱਖ ਮੰਤਰੀ ਤੇ ਉੱਪ-ਮੁੱਖ ਮੰਤਰੀ ਨੇ ਕਿਸਾਨ ਪਰਿਵਾਰ ਦੇ ਘਰ ‘ਚ ਬਣਿਆ ਖਾਣਾ ਖਾਧਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਮ੍ਰਿਤਕ ਕਿਸਾਨ ਦੇ ਭਰਾ ਨੱਥਾ ਸਿੰਘ ਨੂੰ ਨਿਯੁਕਤੀ ਪੱਤਰ ਦਿੰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਸ ਨੂੰ ਸੋਮਵਾਰ ਨੂੰ ਨੌਕਰੀ ‘ਤੇ ਜੁਆਇਨ ਕਰਵਾ ਦਿੱਤਾ ਜਾਵੇ। ਮ੍ਰਿਤਕ ਕਿਸਾਨ ਦੇ ਭਰਾ ਨੂੰ ਅਠਾਰਾਂ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਸੇਵਾਦਾਰ ਵਜੋਂ ਨੌਕਰੀ ਦਿੱਤੀ ਗਈ ਹੈ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin