India

ਡੇਰਾ ਬਿਆਸ ਦੇ ਮੁਖੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ‘ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਦੇ ਪੀ. ਏ. ਪੀ. ਗਰਾਊਂਡ ‘ਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

Related posts

ਫ਼ਰਜ਼ੀ ਐੱਨਸੀਸੀ ਕੈਂਪ ਦੌਰਾਨ 13 ਲੜਕੀਆਂ ਦਾ ਜਿਨਸੀ ਸ਼ੋਸ਼ਣ , ਸਕੂਲ ਪ੍ਰਿੰਸੀਪਲ ਤੇ 2 ਅਧਿਆਪਕਾਂ ਸਣੇ 11 ਕਾਬੂ

Bunty

ਅਰਾਵਲੀ ਪਹਾੜੀਆਂ ਬਾਰੇ ਰਿਪੋਰਟ ਲਈ 6 ਮਹੀਨੇ ਦਾ ਵਾਧੂ ਸਮਾਂ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ

admin

ਭਾਰਤੀ ਫਾਰਮਾਸਿਊਟੀਕਲ ਸੈਕਟਰ ਦੇ ਵਿੱਤੀ ਸਾਲ 2026 ‘ਚ 7-9% ਤੱਕ ਮਾਲੀਆ ਵਧਣ ਦਾ ਅਨੁਮਾਨ !

admin