ArticlesAustralia & New ZealandIndiaInternationalPunjab

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

ਖਾਲਿਸਤਾਨ ਹਮਾਇਤੀ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ।

 

ਤਸਵਿੰਦਰ ਸਿੰਘ, ਐਡੀਟਰ-ਇਨ-ਚੀਫ਼, ਇੰਡੋ ਟਾਈਮਜ਼।

ਇੱਕ ਸਾਜਿ਼ਸ਼ ਦੇ ਰਾਹੀਂ ਅਮਰੀਕਾ ਦੇ ਵਿੱਚ ਰਹਿੰਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਦੇ ਦੋਸ਼ਾਂ ਦਾ ਸ੍ਹਾਮਣਾ ਕਰ ਰਹੇ, ਇੱਕ ਭਾਰਤੀ ਵਿਅਕਤੀ ਵਲੋਂ ਅਮਰੀਕਾ ਦੀ ਇੱਕ ਫੈਡਰਲ ਕੋਰਟ ਦੇ ਵਿੱਚ ਆਪਣੇ ਦੋਸ਼ ਕਬੂਲ ਕਰ ਲਏ ਜਾਣ ਦੇ ਮਾਮਲੇ ਨੇ, ਇੰਟਰਨੈਸ਼ਨਲ ਸਕਿਊਰਟੀ ਏਜੰਸੀਆਂ ਅਤੇ ਵਰਲਡ ਡਿਪਲੋਮੈਟਿਕ ਪੱਧਰ ‘ਤੇ ਹਲਚਲ ਮਚਾ ਦਿੱਤੀ ਹੈ।

ਤਾਜ਼ਾ ਮੀਡੀਆ ਰਿਪੋਰਟਾਂ ਦੇ ਅਨੁਸਾਰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ 54 ਸਾਲਾ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਕੱਲ੍ਹ ਸ਼ੁੱਕਰਵਾਰ 13 ਫਰਵਰੀ 2026 ਨੂੰ ਅਮਰੀਕਾ ਦੀ ਮੈਨਹਟਨ ਫੈਡਰਲ ਕੋਰਟ ਦੇ ਵਿੱਚ ਇਸ ਕੇਸ ਦੀ ਸੁਣਵਾਈ ਦੇ ਦੌਰਾਨ ਆਪਣੇ ਦੋਸ਼ ਕਬੂਲ ਲਏ ਹਨ। ਇਸ ਵਿੱਚ ਕੰਟਰੈਕਟ ਕਿਲੰਿਗ, ਮਾਰਨ ਦੀ ਸਾਜ਼ਿਸ਼ ਅਤੇ ਮਨੀ ਲਾਂਡਰਿੰਗ ਦੇ ਦੋਸ ਸ਼ਾਮਲ ਹਨ, ਜਿਹਨਾਂ ਨੂੰ ਨਿਖਿਲ ਗੁਪਤਾ ਨੇ ਸਵੀਕਾਰ ਕਰ ਲਿਆ। ਅਮਰੀਕੀ ਵਕੀਲਾਂ ਦਾ ਦੋਸ਼ ਹੈ ਕਿ ਗੁਪਤਾ ਨੇ ਪੰਨੂ ਦੇ ਕਤਲ ਲਈ ਇੱਕ ਭਾਰਤੀ ਸਰਕਾਰੀ ਅਧਿਕਾਰੀ ਨਾਲ ਇਹ ਸਾਜ਼ਿਸ਼ ਰਚੀ ਸੀ। ਇਸ ਕੇਸ ਦੀ ਸੁਣਵਾਈ ਦੇ ਦੌਰਾਨ ਦੋਸ਼ੀ ਨਿਖਿਲ ਗੁਪਤਾ ਨੇ ਜੱਜ ਸਾਰਾਹ ਨੈੱਟਬਰਨ ਦੇ ਸ੍ਹਾਮਣੇ ਇਹ ਸਾਰੇ ਦੋਸ਼ ਕਬੂਲ ਲਏ। ਨਿਖਿਲ ਗੁਪਤਾ ਨੂੰ ਜੂਨ 2024 ਵਿੱਚ ਸੰਯੁਕਤ ਰਾਜ ਅਮਰੀਕਾ ਹਵਾਲੇ ਕੀਤਾ ਗਿਆ ਸੀ। ਨਿਖਿਲ ਗੁਪਤਾ ਨੂੰ ਜੂਨ 2024 ਵਿੱਚ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕੀਤਾ ਗਿਆ ਸੀ। ਚੈੱਕ ਗਣਰਾਜ ਵਿੱਚ ਉਹ ਲਗਭਗ ਇੱਕ ਸਾਲ ਤੱਕ ਜੇਲ੍ਹ ਵਿੱਚ ਰਿਹਾ। ਨਿਖਿਲ ਗੁਪਤਾ ਨੂੰ ਨਿਊਯਾਰਕ ਦੇ ਬਰੁੱਕਲਿਨ ਇਲਾਕੇ ਦੀ ਇੱਕ ਜੇਲ੍ਹ ਵਿੱਚ ਰੱਖਿਆ ਗਿਆ ਹੈ। ਅਮਰੀਕਾ ਹਵਾਲੇ ਕੀਤੇ ਜਾਣ ਤੋਂ ਪਹਿਲਾਂ ਨਿਖਿਲ ਗੁਪਤਾ ਨੇ ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕੀਤਾ ਸੀ, ਪਰ ਅਖੀਰ ਹੁਣ ਉਸਨੇ ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ। ਇਸ ਕੇਸ ਦੀ ਅਗਲੀ ਸੁਣਵਾਈ 29 ਮਈ 2026 ਨੂੰ ਹੋਵੇਗੀ ਅਤੇ ਇਸ ਦਿਨ ਨਿਊਯਾਰਕ ਦੀ ਡਿਸਟ੍ਰਿਕਟ ਕੋਰਟ ਦੇ ਜੱਜ ਵਿਕਟਰ ਮਰੈਰੋ ਦੇ ਵਲੋਂ ਦੋਸ਼ੀ ਨਿਖਿਲ ਗੁਪਤਾ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਸਬੰਧੀ ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਨਿਖਿਲ ਗੁਪਤਾ ਨੂੰ ਅਦਲਾਤ ਦੇ ਵਲੋਂ ਦੋਸ਼ੀ ਠਹਿਰਾ ਦਿੱਤਾ ਜਾਂਦਾ ਹੈ ਤਾਂ ਉਸਨੂੰ ਵੱਧ ਤੋਂ ਵੱਧ 40 ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।

ਗੁਰਪਤਵੰਤ ਸਿੰਘ ਪੰਨੂ ਦਾ ਜਨਮ ਅੰਮ੍ਰਿਤਸਰ ਦੇ ਨੇੜਲੇ ਪਿੰਡ ਖਾਨਕੋਟ ਵਿੱਚ ਹੋਇਆ ਸੀ ਅਤੇ ਉਸਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਦੀ ਡਿਗਰੀ ਕੀਤੀ ਹੋਈ ਹੈ। ਪੰਨੂ ਇਸ ਵੇਲੇ ਨਿਊਯਾਰਕ ਵਿੱਚ ਰਹਿੰਦਾ ਹੈ ਅਤੇ ਇੱਕ ਵਕੀਲ ਵਜੋਂ ਕੰਮ ਕਰਦਾ ਹੈ। ਪੰਨੂ ਅਮਰੀਕਾ ਦਾ ਰਹਿੰਦਾ ਹੈ ਪਰ ਉਸ ਕੋਲ ਅਮਰੀਕਾ ਅਤੇ ਕੈਨੇਡਾ ਦੋਹਾਂ ਦੇਸ਼ਾਂ ਦੀ ਹੀ ਸਿਟੀਜ਼ਨਸਿ਼ਪ ਹੈ। ਪੰਨੂ ਪਾਬੰਦੀਸ਼ੁਦਾ ਖਾਲਿਸਤਾਨ ਹਮਾਇਤੀ ਸੰਸਥਾ ਸਿੱਖਸ ਫਾਰ ਜਸਟਿਸ (ਐਸਐਫਜੇ) ਚਲਾਉਂਦਾ ਹੈ। ਭਾਰਤ ਸਰਕਾਰ ਵਲੋਂ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਐਲਾਨਿਆ ਹੋਇਆ ਹੈ। ਉਸ ਉਪਰ ਹਿੰਸਕ ਕਾਰਵਾਈਆਂ ਕਰਾਉਣ ਦੇ ਲਈ ਫੰਡੰਗ ਦੇਣ ਅਤੇ ਕੱਟੜਪੰਥੀ ਵਿਚਾਰਾਂ ਨੂੰ ਫੈਲਾਉਣ ਦਾ ਦੋਸ਼ ਹੈ। ਪੰਨੂ ਅਕਸਰ ਭਾਰਤ ਵਿਰੁੱਧ ਪ੍ਰਚਾਰ, ਭਾਰਤ ਅਤੇ ਭਾਰਤੀਆਂ ਨੂੰ ਖੁੱਲ੍ਹੇਆਮ ਧਮਕੀਆਂ ਦੇਣ ਕਰਕੇ ਚਰਚਾ ਦੇ ਵਿੱਚ ਰਹਿੰਦਾ ਹੈ।

ਅਮਰੀਕਨ ਅਧਿਕਾਰੀਆਂ ਦਾ ਦੋਸ਼ ਹੈ ਕਿ ਅਮਰੀਕਾ ਅਤੇ ਕੈਨੇਡਾ ਵਿੱਚ ਖਾਲਿਸਤਾਨੀਆਂ ਨੂੰ ਨਿਸ਼ਾਨਾ ਬਨਾਉਣ ਦੀ ਕਥਿਤ ਸਾਜ਼ਿਸ਼ ਨੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਤੋਂ ਪਹਿਲਾਂ 17 ਅਕਤੂਬਰ 2024 ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਸੀ ਕਿ, “ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਨਾਕਾਮ ਕੀਤੀ ਗਈ ਹੱਤਿਆ ਦੀ ਸਾਜ਼ਿਸ਼ ਵਿੱਚ ਅਮਰੀਕੀ ਨਿਆਂ ਵਿਭਾਗ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਵਿਅਕਤੀ ਹੁਣ ਭਾਰਤ ਸਰਕਾਰ ਦਾ ਕਰਮਚਾਰੀ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ, “ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਨੂੰ ਸੂਚਿਤ ਕੀਤਾ ਕਿ ਨਿਆਂ ਵਿਭਾਗ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਵਿਅਕਤੀ ਹੁਣ ਭਾਰਤ ਵਿੱਚ ਕੰਮ ਨਹੀਂ ਕਰਦਾ। ਖਾਸ ਤੌਰ ‘ਤੇ ਅਮਰੀਕੀ ਨਿਆਂ ਵਿਭਾਗ ਨੇ ਦਾਅਵਾ ਕੀਤਾ ਸੀ ਕਿ ਮੈਨਹਟਨ ਦੀ ਇੱਕ ਫੈਡਰਲ ਕੋਰਟ ਵਿੱਚ ਦਾਇਰ ਚਾਰਜਸ਼ੀਟ ਵਿੱਚ ਇੱਕ ਅਣਪਛਾਤੇ ਭਾਰਤੀ ਸਰਕਾਰੀ ਕਰਮਚਾਰੀ (ਜਿਸਦਾ ਨਾਮ ਸੀਸੀ-1 ਹੈ) ਨੇ ਨਿਖਿਲ ਗੁਪਤਾ ਨਾਮ ਦੇ ਇੱਕ ਭਾਰਤੀ ਨਾਗਰਿਕ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਦੀ ਹੱਤਿਆ ਲਈ ਇੱਕ ਹਿੱਟਮੈਨ ਨੂੰ ਨਿਯੁਕਤ ਕਰਨ ਲਈ ਭਰਤੀ ਕੀਤਾ ਸੀ, ਜਿਸਨੂੰ, ਸਰਕਾਰੀ ਵਕੀਲ ਦੇ ਅਨੁਸਾਰ, ਅਮਰੀਕੀ ਅਧਿਕਾਰੀਆਂ ਨੇ ਨਾਕਾਮ ਕਰ ਦਿੱਤਾ ਸੀ। ਪਹਿਲਾਂ ਦਾਇਰ ਕੀਤੇ ਗਏ ਦੋਸ਼ਾਂ ਦੇ ਅਨੁਸਾਰ, ਦੋਸ਼ੀ ਨਿਖਿਲ ਗੁਪਤਾ ਇੱਕ ਭਾਰਤੀ ਸਰਕਾਰੀ ਕਰਮਚਾਰੀ ਦਾ ਸਾਥੀ ਹੈ ਅਤੇ, ਹੋਰਨਾਂ ਦੇ ਨਾਲ, ਨਿਊਯਾਰਕ ਸਿਟੀ ਵਿੱਚ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸਹਾਇਤਾ ਕੀਤੀ।

Related posts

ਲੂਨਰ ਨਵੇਂ ਸਾਲ ਦੀ ਖੁਸ਼ੀ ਵਿੱਚ ਸਿਡਨੀ ਓਪੇਰਾ ਹਾਊਸ ਲਾਲ ਰੰਗ ਵਿੱਚ ਰੰਗਿਆ ਗਿਆ

admin

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin