India

DSGMC ’ਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਗਿਣਤੀ ਹੋਵੇਗੀ ਹੁਣ ਪੰਜ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ’ਚ ਹੁਣ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਨਾਮਜ਼ਦ ਮੈਂਬਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ’ਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਗਿਣਤੀ ਪੰਜ ਹੋ ਜਾਵੇਗੀ। ਇਸ ਲਈ ਕੇਜਰੀਵਾਲ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ’ਚ ਦਿੱਲੀ ਸਿੱਖ ਗੁਰਦੁਆਰਾ (ਸੋਧ) ਬਿੱਲ, 2022 ਪੇਸ਼ ਕੀਤਾ, ਜੋ ਪਾਸ ਵੀ ਹੋ ਗਿਆ। ਹੁਣ ਉਪ ਰਾਜਪਾਲ ਇਸ ਨੂੰ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜਣਗੇ।

ਦਿੱਲੀ ਦੇ ਸਮਾਜ ਭਲਾਈ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਇਹ ਬਿੱਲ ਸਦਨ ’ਚ ਰੱਖਿਆ। ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਸ੍ਰੀ ਕੇਸਗਡ਼੍ਹ ਸਾਹਿਬ ਆਨੰਦਪੁਰ, ਸ੍ਰੀ ਪਟਨਾ ਸਾਹਿਬ, ਪਟਨਾ ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇਡ਼ ਪਹਿਲਾਂ ਤਾਂ ਹੀ ਡੀਐੱਸਜੀਐੱਮਸੀ ਦੇ ਨਾਮਜ਼ਦ ਮੈਂਬਰ ਸਨ। ਸੋਧ ਜ਼ਰੀਏ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੰਜਾਬ ਨੂੰ ਸ਼ਾਮਿਲ ਕੀਤਾ ਗਿਆ ਹੈ। ਧਾਰਾ 16 ਦੀ ਉਪ-ਧਾਰਾ ਤੇ ਇਕ ਉਪ-ਧਾਰਾ ਦੋ ਤਹਿਤ ਕਾਰਜਕਾਰੀ ਬੋਰਡ ਦੇ ਅਹੁਦੇਦਾਰ ਤੇ ਹੋਰ ਮੈਂਬਰਾਂ ਦੀ ਚੋਣ ਦੇ ਉਦੇਸ਼ ਨਾਲ ਕਿਸੇ ਵੀ ਜਥੇਦਾਰ ਨੂੰ ਵੋਟਿੰਗ ਦਾ ਅਧਿਕਾਰ ਨਹੀਂ ਹੋਵੇਗਾ। ਤਜਵੀਜ਼ਸ਼ੁਦਾ ਸੋਧ ਤੋਂ ਬਾਅਦ ਡੀਐੱਸਜੀਐੱਮਸੀ ’ਚ 46 ਨਵੇਂ ਚੁਣੇ ਗਏ ਤੇ 10 ਨਾਮਜ਼ਦ ਮੈਂਬਰ ਹੋਣਗੇ। ਉਸ ਦੀ ਕੁਲ ਮੈਂਬਰ ਗਿਣਤੀ 56 ਹੋ ਜਾਵੇਗੀ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin