India

IMD ਦੀ ਚਿਤਾਵਨੀ, ਅਗਲੇ 5 ਦਿਨਾਂ ’ਚ ਇਨ੍ਹਾਂ 8 ਸੂਬਿਆਂ ’ਚ ਪਵੇਗਾ ਭਾਰੀ ਮੀਂਹ

ਜੰਮੂ-ਕਸ਼ਮੀਰ – ਦੇਸ਼ ਦੇ ਵੱਡੇ ਹਿੱਸੇ ’ਚ ਸਰਦੀ ਦਸਤਕ ਦੇ ਚੁੱਕੀ ਹੈ। ਪਹਾੜਾਂ ’ਤੇ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ’ਚ ਤਾਪਮਾਨ ਡਿੱਗ ਰਿਹਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ (IMD) ਨੇ ਚਿਤਾਵਨੀ ਜਾਰੀ ਕੀਤੀ ਹੈ। IMD ਅਨੁਸਾਰ, ਆਉਣ ਵਾਲੇ 5 ਦਿਨਾਂ ’ਚ ਦੇਸ਼ ਦੇ 8 ਰਾਜਾਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗੜੇਗਾ ਅਤੇ ਇਸਤੋਂ ਬਾਅਦ ਕੜਾਕੇ ਦੀ ਠੰਢ ਪਵੇਗੀ। ਇਹ ਸੂਬੇ ਹਨ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ। ਦੱਸ ਦੇਈਏ, ਪਿਛਲੇ ਦਿਨੀਂ ਵੀ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕੁਝ ਹਿੱਸਿਆਂ ’ਚ ਬਾਰਿਸ਼ ਹੋਈ ਸੀ। ਇਸਦਾ ਅਸਰ ਫ਼ਸਲਾਂ ’ਤੇ ਪਿਆ ਸੀ। ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਚੱਕਰਵਾਤ ‘ਜਵਾਦ’ ਦਾ ਅਨੁਭਵ ਕਰਨ ਤੋਂ ਬਾਅਦ ਆਉਣ ਵਾਲੇ ਸਮੇਂ ਪੱਛਮੀ ਗੜਬੜੀ ਬਾਰੇ ਇੱਕ ਹੋਰ ਤਾਜ਼ਾ ਚਿਤਾਵਨੀ ਜਾਰੀ ਕੀਤੀ ਹੈ। ਪੱਛਮੀ ਗੜਬੜੀ ਦੇ ਕਾਰਨ, 13 ਦਸੰਬਰ ਤੋਂ 15 ਦਸੰਬਰ ਦਰਮਿਆਨ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਖਿੰਡੇ ਹੋਏ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦਾ ਅਸਰ 14 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲੇਗਾ। ਜ਼ਿਕਰਯੋਗ ਹੈ ਕਿ ਦੇਸ਼ ਦੇ ਦੱਖਣੀ ਹਿੱਸਿਆਂ ਜਿਵੇਂ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ‘ਚ ਅਗਲੇ ਪੰਜ ਦਿਨਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, ਦੱਖਣੀ ਖੇਤਰ ਵਿੱਚ ਭਾਰੀ ਤੋਂ ਦਰਮਿਆਨੀ ਵਰਖਾ ਜਾਰੀ ਹੈ, ਉੱਤਰੀ ਖੇਤਰ ਵਿੱਚ ਖੁਸ਼ਕ ਮੌਸਮ ਜਾਰੀ ਰਹੇਗਾ ਅਤੇ ਤਾਪਮਾਨ ਵਿੱਚ ਕੋਈ ਗਿਰਾਵਟ ਨਹੀਂ ਆਵੇਗੀ। ਆਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਰਗੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਅਗਲੇ 24 ਘੰਟਿਆਂ ਵਿੱਚ ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟੀ ਦੇਖਣ ਨੂੰ ਮਿਲ ਸਕਦੀ ਹੈ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin