International

IMF ਨੇ ਪਾਕਿਸਤਾਨ ‘ਤੇ ਲਿਆ ਸਖਤ ਰੁਖ, ਲੋਨ ਲਈ ਕਰਨੀ ਹੋਵੇਗੀ ਉਡੀਕ

ਪਾਕਿਸਤਾਨ – ਪੈਸੇ ਦੀ ਕਮੀ ਨਾਲ ਜੂਝ ਰਹੀ ਪਾਕਿਸਤਾਨ ਦੀ ਅਰਥਵਿਵਸਥਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਡਿੱਗ ਸਕਦੀ ਹੈ। ਪਾਕਿਸਤਾਨ ਨੂੰ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਤੋਂ ਬੇਲਆਊਟ ਪੈਕੇਜ ਲੈਣ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਵਾਰ IMF ਨੇ ਪਾਕਿਸਤਾਨ ਖਿਲਾਫ ਸਖਤ ਰੁਖ ਅਖਤਿਆਰ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਜ਼ਾਦੀ ਦੇ 75 ਸਾਲਾਂ ਵਿੱਚ ਦੇਸ਼ ਨੂੰ ਮੰਦੀ ਦੀ ਸਥਿਤੀ ਵਿੱਚ ਲਿਆਉਣ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਆਰਥਿਕ ਦੁਰਦਸ਼ਾ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕੋਲ ਦੇਸ਼ ਦੀ ਅਰਥਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਬਹੁਤ ਘੱਟ ਸਮਾਂ ਬਚਿਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ 75 ਸਾਲਾਂ ਵਿੱਚ ਦੇਸ਼ ਦੀ ਆਰਥਿਕ ਹਾਲਤ ਨੂੰ ਮੰਦੀ ਹਾਲਤ ਵਿੱਚ ਲਿਆਉਣ ਲਈ ਜ਼ਿੰਮੇਵਾਰ ਠਹਿਰਾਇਆ। ਦੇਸ਼ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼ਰੀਫ਼ ਨੇ ਸਵਾਲ ਕੀਤਾ ਕਿ ਅਸੀਂ ਆਪਣੀ ਆਜ਼ਾਦੀ ਦੇ 75 ਸਾਲਾਂ ਬਾਅਦ ਅਜਿਹਾ ਕੀ ਕੀਤਾ ਹੈ, ਜਿਸ ਕਾਰਨ ਅਸੀਂ ਆਈਐਮਐਫ ਦੇ ਗੁਲਾਮ ਹੋ ਗਏ ਹਾਂ।

ਰਾਹਤ ਪੈਕੇਜ ਮਿਲਣ ‘ਚ ਦੇਰੀ

ਪਾਕਿਸਤਾਨੀ ਸਰਕਾਰ ਨੂੰ ਜੂਨ ਦੇ ਅੰਤ ਵਿੱਚ IMF ਤੋਂ ਰਾਹਤ ਪੈਕੇਜ ਮਿਲਣ ਦੀ ਉਮੀਦ ਸੀ, ਪਰ ਪਾਕਿਸਤਾਨ ਨੂੰ ਹੁਣ ਰਾਹਤ ਪੈਕੇਜ ਪ੍ਰਾਪਤ ਕਰਨ ਲਈ ਇਸ ਮਹੀਨੇ ਦੇ ਅੰਤ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸਲਾਮਾਬਾਦ ਨੇ ਮਹਿੰਗਾਈ ਦੇ ਦਬਾਅ ਵਿੱਚ ਟੈਕਸ ਵਧਾ ਦਿੱਤਾ ਹੈ ਅਤੇ ਈਂਧਨ ਸਬਸਿਡੀਆਂ ਨੂੰ ਖਤਮ ਕਰ ਦਿੱਤਾ ਹੈ। ਪਾਕਿਸਤਾਨੀ ਅਖਬਾਰ ਦਿ ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਆਈਐਮਐਫ ਨੇ ਕਿਹਾ ਹੈ ਕਿ ਇਸ ਮਹੀਨੇ ਦੇ ਅੰਤ ਤੱਕ 1.2 ਬਿਲੀਅਨ ਅਮਰੀਕੀ ਡਾਲਰ ਰਾਹਤ ਪੈਕੇਜ ਵਜੋਂ ਦਿੱਤੇ ਜਾਣਗੇ।

ਰਾਹਤ ਪੈਕੇਜ ਪਹਿਲਾਂ ਹੀ ਮਿਲ ਚੁੱਕੈ

ਇਸਲਾਮਾਬਾਦ ਨੇ 2019 ਵਿੱਚ ਵਿਸਤ੍ਰਿਤ ਫੰਡ ਸਹੂਲਤ ਦੇ ਤਹਿਤ 6 ਬਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਲਈ IMF ਨਾਲ ਇੱਕ ਪ੍ਰੋਗਰਾਮ ‘ਤੇ ਹਸਤਾਖਰ ਕੀਤੇ ਸਨ। ਉਸ ਸਮੇਂ ਦੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਦੇ ਲੋਕਾਂ ‘ਤੇ ਬਿਜਲੀ ਦਰਾਂ ਵਧਾਉਣ ਅਤੇ ਆਈਐਮਐਫ ਦੁਆਰਾ ਨਿਰਧਾਰਤ ਟੈਕਸ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਆਈਐਮਐਫ ਨੇ ਇਸ ਪ੍ਰੋਗਰਾਮ ਲਈ ਜਨਵਰੀ 2020 ਵਿੱਚ ਪਾਕਿਸਤਾਨ ਨੂੰ ਲਗਭਗ ਤਿੰਨ ਅਰਬ ਅਮਰੀਕੀ ਡਾਲਰ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ।

Related posts

ਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦ

editor

ਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈ

editor

ਅਤਿਵਾਦੀਆਂ ਦੇ ਹਮਲੇ ਵਿਚ ਘੱਟੋ-ਘੱਟ 12 ਸੁਰੱਖਿਆ ਕਰਮੀਆਂ ਦੀ ਮੌਤ

editor