Bollywood

ਇਸ ਸਾਲ ਰਿਲੀਜ਼ ਨਹੀਂ ਹੋਵੇਗੀ ‘ਲਾਲ ਸਿੰਘ ਚੱਢਾ’ !

ਨਵੀਂ ਦਿੱਲੀ – ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਡਾ’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ ਵਿੱਚ ਫਿਲਮ ਦੀ ਰਿਲੀਜ਼ ਦੇ ਸੰਬੰਧ ਵਿੱਚ ਇੱਕ ਨਵਾਂ ਐਲਾਨ ਕੀਤਾ ਗਿਆ ਹੈ ਜਿਸਦੇ ਅਨੁਸਾਰ ਹੁਣ ਇਹ ਫਿਲਮ ਅਗਲੇ ਸਾਲ ਵੈਲੇਨਟਾਈਨ ਡੇ ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਇੱਕ ਟਵੀਟ ਵਿੱਚ, ਆਮਿਰ ਖਾਨ ਪ੍ਰੋਡਕਸ਼ਨ ਨੇ ਕਿਹਾ ਕਿ ਸਿਨੇਮਾਘਰ 22 ਅਕਤੂਬਰ ਨੂੰ ਦੁਬਾਰਾ ਖੁੱਲ੍ਹਣ ਜਾ ਰਹੇ ਹਨ। ਅਸੀਂ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਪਰ ਮਹਾਂਮਾਰੀ ਕਾਰਨ ਹੋਈ ਦੇਰੀ ਦੇ ਕਾਰਨ, ਅਸੀਂ ਆਪਣੀ ਫਿਲਮ ਲਾਲ ਸਿੰਘ ਚੱਡਾ ਨੂੰ ਅਗਲੇ ਸਾਲ ਵੈਲੇਨਟਾਈਨ ਡੇ ਤੇ ਰਿਲੀਜ਼ ਕਰਨ ਜਾ ਰਹੇ ਹਾਂ।

ਬਾਲੀਵੁੱਡ ਦੇ ਦਿੱਗਜ ਅਦਾਕਾਰ ਆਮਿਰ ਖ਼ਾਨ ਲੰਬੇ ਸਮੇਂ ਤੋਂ ਆਪਣੀ ਆਉਣ ਵਾਲੀ ਫਿਲਮ ਲਾਲ ਸਿੰਘ ਚੱਢਾ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਉਨ੍ਹਾਂ ਦੀ ਇਹ ਫਿਲਮ ਆਸਕਰ ਵਿਨਿੰਗ ਫਿਲਮ ਫਾਰੈਸਟ ਗੰਪ ਦਾ ਹਿੰਦੀ ਰੀਮੇਕ ਹੈ। ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਉਨ੍ਹਾਂ ਦੇ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਪਰ ਹੁਣ ਇਸ ਫਿਲਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।  ਫਿਲਮ ਲਾਲ ਸਿੰਘ ਚੱਢਾ ਇਸ ਸਾਲ ਕ੍ਰਿਸਮਸ ’ਤੇ ਰਿਲੀਜ਼ ਹੋਣ ਵਾਲੀ ਸੀ, ਪਰ ਹੁਣ ਇਸ ਫਿਲਮ ਦੀ ਰਿਲੀਜ਼ ਨੂੰ ਵੀ ਟਾਲ ਦਿੱਤਾ ਹੈ।

ਦਰਅਸਲ, ਹਾਲ ਹੀ ’ਚ ਮਹਾਰਾਸ਼ਟਰ ਸਰਕਾਰ ਨੇ 22 ਅਕਤੂਬਰ ਤੋਂ ਸੂਬੇ ਦੇ ਸਾਰੇ ਸਿਨੇਮਾਘਰ ਤੇ ਮਲਟੀਪਲੈਕਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਥੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸਿਨੇਮਾਘਰਾਂ ਨੂੰ ਬੰਦ ਕਰਕੇ ਰੱਖਿਆ ਸੀ। ਸੂਬਾ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਲੀਵੁੱਡ ਫਿਲਮ ਇੰਡਸਟਰੀ ’ਚ ਖੁਸ਼ੀ ਦੀ ਲਹਿਰ ਹੈ। ਬਾਵਜੂਦ ਇਸਦੇ ਆਮਿਰ ਖਾਨ ਨੇ ਆਪਣੀ ਫਿਲਮ ਲਾਲ ਸਿੰਘ ਚੱਢਾ ਨੂੰ ਇਸ ਸਾਲ ਕ੍ਰਿਸਮਸ ’ਤੇ ਰਿਲੀਜ਼ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਪ੍ਰੋਡਕਸ਼ਨ ਹਾਊਸ ਦੇ ਟਵਿੱਟਰ ਅਕਾਊਂਟ ’ਤੇ ਪੋਸਟ ਲਿਖ ਕੇ ਫਿਲਮ ਲਾਲ ਸਿੰਘ ਚੱਢਾ ਦੀ ਰਿਲੀਜ਼ ਡੇਟ ਨੂੰ ਟਾਲਣ ਦਾ ਐਲਾਨ ਕੀਤਾ ਹੈ। ਜਦੋਂ ਆਮਿਰ ਖਾਨ ਦੀ ਇਹ ਫਿਲਮ ਅਗਲੇ ਸਾਲ ਵੈਲੇਨਟਾਈਨ ਡੇਅ ’ਤੇ ਰਿਲੀਜ਼ ਹੋਵੇਗੀ। ਆਮਿਰ ਨੇ ਆਪਣੇ ਨੋਟ ’ਚ ਲਿਖਿਆ, ‘20 ਅਕਤੂਬਰ ਤੋਂ ਫਿਰ ਤੋਂ ਸਿਨੇਮਾਘਰ ਖੁੱਲ੍ਹ ਰਹੇ ਹਨ, ਸਰਕਾਰ ਦੇ ਇਸ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ, ਪਰ ਮਹਾਮਾਰੀ ਦੇ ਨਤੀਜਿਆਂ ਨੂੰ ਦੇਖਦੇ ਹੋਏ ਅਸੀਂ ਆਪਣੇ ਫਿਲਮ ਲਾਲ ਸਿੰਘ ਚੱਢਾ ਨੂੰ ਇਸ ਸਾਲ ਕ੍ਰਿਸਮਸ ’ਤੇ ਰਿਲੀਜ਼ ਕਰਨ ਲਈ ਤਿਆਰ ਨਹੀਂ ਹਾਂ। ਅਸੀਂ ਇਸ ਫਿਲਮ ਨੂੰ 2022 ’ਚ ਵੈਲੇਨਟਾਈਨ ਡੇਅ ਮੌਕੇ ਰਿਲੀਜ਼ ਕਰਾਂਗੇ।’

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin