Punjab

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਨਗਰ ਕੀਰਤਨ

ਅੰਮਿ੍ਤਸਰ – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪਿੰ੍ਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ। ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਹੀ ਪੇ੍ਰਰਣਾ ਸਰੋਤ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਰਾਪਤ ਕਰਨ ਵਾਲੇ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਉਨ੍ਹਾਂ ਨਾਲ ਗਏ ਸਿੱਖ ਵੀ ਆਪਣਾ ਮੁਖ ਗੁਰੂ ਵੱਲ ਰਖਦਿਆਂ ਹੋਇਆਂ ਸ਼ਹਾਦਤਾਂ ਪ੍ਰਰਾਪਤ ਕਰ ਗਏ।ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਭਰਵਾਂ ਸਵਾਗਤ ਕੀਤਾ ਗਿਆ। ਹੋਇਆ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਅਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਮੌਕੇ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰਰੀਤ ਕੌਰ, ਬਾਬਾ ਗੁਰਪ੍ਰਰੀਤ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਭਲਾਈਪੁਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗੰ੍ਥੀ ਗਿਆਨੀ ਮਲਕੀਤ ਸਿੰਘ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ, ਪ੍ਰਤਾਪ ਸਿੰਘ, ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ, ਨਰਿੰਦਰ ਸਿੰਘ, ਇਕਬਾਲ ਸਿੰਘ ਮੁੱਖੀ ਆਦਿ ਮੌਜੂਦ ਸਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin