India

ਕੀ ਨਿਤੀਸ਼ ਕੁਮਾਰ ਭਾਜਪਾ ਗਠਜੋੜ ਐਨਡੀਏ ਤੋਂ ਵੱਖ ਹੋਣਗੇ ?

ਨਵੀਂ ਦਿੱਲੀ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਦੀਆਂ ਚਰਚਾਵਾਂ ਦਰਮਿਆਨ ਇਹ ਵੀ ਚਰਚਾ ਹੈ ਕਿ ਯੂਪੀ ਚੋਣਾਂ ਤੋਂ ਬਾਅਦ ਨਿਤੀਸ਼ ਕੁਮਾਰ ਭਾਜਪਾ ਗਠਜੋੜ ਯਾਨੀ ਐਨਡੀਏ ਤੋਂ ਵੱਖ ਹੋਣ ਬਾਰੇ ਵਿਚਾਰ ਕਰ ਰਹੇ ਹਨ ਅਤੇ ਉਹ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲੈ ਸਕਦੇ ਹਨ।

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਹਾਲ ਹੀ ਵਿੱਚ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਤੇ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਐਨਸੀਪੀ ਮੁਖੀ ਸ਼ਰਦ ਪਵਾਰ ਸਾਰੇ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਹਨ। ਨਿਤੀਸ਼ ਕੁਮਾਰ ਨੂੰ ਪ੍ਰਧਾਨ ਬਣਾਉਣ ਦੀ ਗੱਲ ਉਦੋਂ ਸ਼ੁਰੂ ਹੋਈ ਜਦੋਂ ਕੇਸੀਆਰ ਅਤੇ ਪ੍ਰਸ਼ਾਂਤ ਕਿਸ਼ੋਰ ਇਸ ਮਹੀਨੇ ਮਿਲੇ ਸਨ। ਤੇਲੰਗਾਨਾ ਚੋਣਾਂ ਵਿੱਚ ਪੀਕੇ ਦੀ ਟੀਮ ਇਸ ਵਾਰ ਕੇਸੀਆਰ ਦੀ ਪਾਰਟੀ ਟੀਆਰਐਸ ਲਈ ਕੰਮ ਕਰੇਗੀ। ਦੋ ਦਿਨ ਤੱਕ ਚੱਲੀ ਇਸ ਬੈਠਕ ‘ਚ ਨਿਤੀਸ਼ ਨੂੰ ਰਾਸ਼ਟਰਪਤੀ ਦੀ ਚੋਣ ਲੜਾਉਣ ‘ਤੇ ਲੰਬੀ ਚਰਚਾ ਹੋਈ। ਇਸ ਤੋਂ ਬਾਅਦ ਨਿਤੀਸ਼ ਤੇ ਪ੍ਰਸ਼ਾਂਤ ਕਿਸ਼ੋਰ ਪਟਨਾ ‘ਚ ਡਿਨਰ ‘ਤੇ ਮਿਲੇ। ਓਥੇ ਹੀ ਕੇਸੀਆਰ ਨੇ ਮੁੰਬਈ ਵਿੱਚ ਸ਼ਰਦ ਪਵਾਰ ਅਤੇ ਸੀਐਮ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਵੀ ਕੇਸੀਆਰ ਨਾਲ ਮੁਲਾਕਾਤ ਕੀਤੀ ਸੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin