Punjab

ਪ੍ਰਕਾਸ਼ ਸਿੰਘ ਬਾਦਲ ਨੇ ਕਾਇਮ ਕੀਤਾ ਨਵਾਂ ਰਿਕਾਰਡ !

ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਦਿੱਗਜ਼ ਨੇਤਾਵਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ !

ਚੰਡੀਗੜ੍ਹ – ਪੰਜਾਬ ‘ਚ ਸੂਬੇ ਦੇ ਕਈ ਦਿੱਗਜ ਨੇਤਾਵਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਲੰਬੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਇਸ ਤਰ੍ਹਾਂ ਉਹ ਚੋਣ ਲੜਨ ਵਾਲੇ ਦੇਸ਼ ਦੇ ਸਭ ਤੋਂ ਉਮਰਦਰਾਜ਼ ਉਮੀਦਵਾਰ ਬਣ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ 94 ਸਾਲਾ ਬਾਦਲ ਨੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਰਿਟਰਨਿੰਗ ਅਫ਼ਸਰ ਅੱਗੇ ਕਾਗਜ਼ੀ ਕਾਰਵਾਈ ਪੂਰੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ.ਐਸ. ਅਚੁਤਾਨੰਦਨ ਦਾ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹੋਣ ਦਾ ਰਿਕਾਰਡ ਤੋੜ ਦਿੱਤਾ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ) ਨੇਤਾ ਅਚੁਤਾਨੰਦਨ 92 ਸਾਲ ਦੇ ਸਨ ਜਦੋਂ ਉਨ੍ਹਾਂ ਨੇ 2016 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਵਿਧਾਨ ਸਭਾ ਹਲਕੇ ਤੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੋਮਵਾਰ ਨੂੰ ਬਰਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ। ਪਟਿਆਲਾ ਵਿਧਾਨ ਸਭਾ ਤੋਂ ਨਾਮਜ਼ਦਗੀ ਦਾਖ਼ਲ ਕਰਨ ’ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਸਨਮਾਨ ਕੀਤਾ ਗਿਆ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ 2022 ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਲਵਾਰ ਤੋਂ ਅਸ਼ੀਰਵਾਦ ਲਿਆ। ਆਮ ਆਦਮੀ ਪਾਰਟੀ (ਆਪ) ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਵਧਾਈ ਦਿੱਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲਾਲਾਬਾਦ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

Related posts

ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ’ਤੇ ਹਮਲੇ ਦੀ SGPC ਨੇ ਕੀਤੀ ਨਿੰਦਾ, ਕਿਹਾ-ਕੱਟੜਪੰਥੀਆਂ ਵਿਰੁੱਧ ਹੋਵੇ ਸਖਤ ਕਾਰਵਾਈ

Bunty

ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਦਾ ਸਾਹਮਣਾ ਮੋਦੀ ਸਰਕਾਰ ਕਿਸਾਨਾਂ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਯਤਨਸ਼ੀਲ: ਪਰਨੀਤ ਕੌਰ

Bunty

‘ਖਾਲਸਾ ਸਾਜਨਾ ਮਹੱਤਵ ਤੇ ਮਹਾਨਤਾ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

admin