India

PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਕੀਤਾ ਫੋਨ, ਜਾਣੋ ਦੋਵਾਂ ਨੇਤਾਵਾਂ ਵਿਚਾਲੇ ਕੀ ਹੋਈ ਗੱਲ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।  ਇਸ ਗੱਲਬਾਤ ਦੌਰਾਨ ਦੋਹਾਂ ਨੇਤਾਵਾਂ ਨੇ ਦੁਵੱਲੇ ਵਪਾਰ ਅਤੇ ਵੱਖ-ਵੱਖ ਗਲੋਬਲ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਨਾਲ ਹੀ ਪੁਤਿਨ ਦੇ ਭਾਰਤ ਦੌਰੇ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ। ਗੌਰਤਲਬ ਹੈ ਕਿ ਇਹ ਗੱਲਬਾਤ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਯੂਕਰੇਨ ਸੰਕਟ ਕਾਰਨ ਵਿਸ਼ਵ ਪੱਧਰ ‘ਤੇ ਹੰਗਾਮੇ ਦਾ ਦੌਰ ਚੱਲ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਯੂਕਰੇਨ ਦੀ ਸਥਿਤੀ ‘ਤੇ ਭਾਰਤ ਦੇ ਲੰਬੇ ਸਟੈਂਡ ਨੂੰ ਦੁਹਰਾਇਆ। ਉਨ੍ਹਾਂ ਨੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਇਸ ਮੁੱਦੇ ਦਾ ਹੱਲ ਲੱਭਣ ਦਾ ਵੀ ਸਮਰਥਨ ਕੀਤਾ। ਭਾਰਤ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਟੈਲੀਫ਼ੋਨ ‘ਤੇ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਦਸੰਬਰ 2021 ਵਿੱਚ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ ਦੌਰਾਨ ਲਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ।

Related posts

‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂ

Bunty

ਭਾਰਤ ਨੇ ਇੱਕ ਕਾਰਵਾਈ ਦੌਰਾਨ 50 ਤੋਂ ਵੱਧ ਪਾਕਿਸਤਾਨੀ ਡਰੋਨ ਨਸ਼ਟ ਕੀਤੇ !

admin

ਸ੍ਰੀਲੰਕਾਈ ਜਲ ਸੈਨਾ ਨੇ 43 ਭਾਰਤੀ ਮਛੇਰਿਆਂ ਨੂੰ ਕੀਤਾ ਗਿ੍ਫ਼ਤਾਰ

Bunty