Punjab

ਪੰਜਾਬ ਦੇ ਨਵੇਂ ਮੰਤਰੀਆਂ ਨੇ ਅਹੁਦਾ ਸੰਭਾਲਦਿਆਂ ਤਨਦੇਹੀ ਨਾਲ ਕੰਮ ਕਰਨ ਦਾ ਲਿਆ ਪ੍ਰਣ !

ਚੰਡੀਗੜ੍ਹ – ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀਆਂ ਨੇ ਚਾਰਜ ਸੰਭਾਲ ਲਿਆ। ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਦੇ ਟਰਾਂਸਪੋਰਟ ਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਦਾ ਅਹੁਦਾ ਸੰਭਾਲਿਆ। ਸ. ਹਰਭਜਨ ਸਿੰਘ ਨੇ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦਤਾ ਨਾਲ ਕੰਮ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਵੰਤ ਪੰਡੋਰੀ, ਵਿਧਾਇਕ ਸ੍ਰੀ ਦਿਨੇਸ਼ ਚੱਢਾ, ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ, ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ. ਬਲਦੇਵ ਸਿੰਘ ਸਰਾਂ ਮੌਜੂਦ ਸਨ।

ਨਵੀਂ ਸਰਕਾਰ ਦੇ ਗਠਨ ਕਾਰਨ ਪੰਜਾਬ ਸਰਕਾਰ ਬਜਟ ਤਿਆਰ ਨਹੀਂ ਕਰ ਸਕੀ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਨੇ 3 ਮਹੀਨੇ ਲਈ ‘ਵੋਟ ਆਨ ਅਕਾਊਂਟ’ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਪਾਸ ਕਰਵਾਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ‘ਚ ਤਿੰਨ ਮਹੀਨੇ ਦੇ ਸਮੇਂ ‘ਚ ਆਉਣ ਵਾਲੇ ਖਰਚੇ ਲਈ ਬਜਟ ਪਾਸ ਕਰਨ ਦਾ ਮਤਾ ਰੱਖਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਨੇ 37,71,20,23,76,000 (ਸੈਂਤੀ ਹਜ਼ਾਰ ਇਕ ਸੌ ਵੀਹ ਕਰੋੜ ਤੇਈ ਲੱਖ ਛਿਅੱਤਰ ਹਜ਼ਾਰ ਰੁਪਏ) ਦਾ ਲੇਖਾ ਅਨੁਦਾਨ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਲੇਖਾ ਅਨੁਦਾਨ ‘ਤੇ ਕਿਸੇ ਨੇ ਬਹਿਸ ਵਿਚ ਹਿੱਸਾ ਨਹੀਂ ਲਿਆ ਤੇ ਇਸ ਨੂੰ ਪਾਸ ਕਰ ਦਿੱਤਾ ਗਿਆ।

ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖ਼ਤ ਲੋੜ ਹੈ। ਆਪਣੀਆਂ ਤਰਜੀਹਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸ਼ਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ। ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਬੈਂਸ ਨੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਦੀਆਂ ਰਸਮਾਂ ਮੁਕੰਮਲ ਕਰਨ ਉਪਰੰਤ ਬੈਂਸ ਵਿਧਾਨ ਸਭਾ ਸੈਸ਼ਨ ਵਿਚ ਸਮੇਂ ਸਿਰ ਸ਼ਾਮਲ ਹੋਣ ਲਈ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਗੈਰ-ਸਿਆਸੀ ਪਿਛੋਕੜ ਵਾਲੇ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਹਰਜੋਤ ਸਿੰਘ ਬੈਂਸ ਨੇ 2014 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀ.ਏ. ਐੱਲ.ਐੱਲ.ਬੀ. (ਆਨਰਜ਼) ਅਤੇ 2018 ਵਿਚ ਲੰਡਨ ਸਕੂਲ ਆਫ਼ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ (ਐੱਲ.ਐੱਸ.ਈ.), ਲੰਡਨ ਯੂ.ਕੇ. ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੈ। ਅਹੁਦਾ ਸੰਭਾਲਣ ਉਪਰੰਤ ਬੈਂਸ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦੀ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਸੂਬੇ ਦੀ ਬਿਹਤਰੀ ਲਈ 24 ਘੰਟੇ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਲਾਲਜੀਤ ਸਿੰਘ ਭੁੱਲਰ

ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਜਾਰੀ ਰਹੇਗਾ। ਨਾਲ ਹੀ 40 ਕਿਲੋਮੀਟਰ ਦੇ ਪਰਮਿਟ ‘ਤੇ 250 ਕਿਲੋਮੀਟਰ ਤੱਕ ਜਾ ਰਹੀਆਂ ਬੱਸਾਂ ‘ਤੇ ਐਕਸ਼ਨ ਲਿਆ ਜਾਵੇਗਾ। ਦੂਜੇ ਮੰਤਰੀਆਂ ਨੇ ਵੀ ਪੰਜਾਬ ਵਿਚ ਭ੍ਰਿਸ਼ਟਾਚਾਰ ਫ੍ਰੀ ਸਰਕਾਰ ਤੇ ਪ੍ਰਸ਼ਾਸਨ ਦੇਣ ਦਾ ਭਰੋਸਾ ਦਿੱਤਾ। ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਟਰਾਂਸਪੋਰਟ ਸਿਸਟਮ ਭ੍ਰਿਸ਼ਟ ਹੋ ਗਿਆ ਸੀ। ਇਸ ਲਈ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਸਮੁੱਚੇ ਵਿਭਾਗ ਵੱਲੋਂ ਖਾਮੀਆਂ ਨੂੰ ਲੱਭ ਕੇ ਠੀਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਜਾਰੀ ਰਹੇਗਾ। ਬੱਸਾਂ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਅੰਗਹੀਣਾਂ ਲਈ ਸੀਟਾਂ ਰਾਖਵੀਆਂ ਹੋਣਗੀਆਂ।

Related posts

ਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤ

admin

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲ

admin

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਮੁੜ ਨਾਸਾਜ਼ !

admin