Breaking NewsLatest NewsPunjab

ਵਿਧਾਇਕਾ ਮਾਣੂੰਕੇ ਦੀ ਅਗਵਾਈ ਵਿੱਚ ‘ਬੂਥ ਇੰਚਾਰਜ ਮਿਲਣੀ’ ਨੇ ਰੈਲੀ ਦਾ ਰੂਪ ਧਾਰਿਆ

ਮਨੀਸ਼ ਸਿਸੋਦੀਆ ਨੇ 194 ਬੂਥ ਇੰਚਾਰਜਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਜਗਰਾਉਂ – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਜਗਰਾਉਂ ਵਿਖੇ ਪਹੁੰਚਕੇ ਹਲਕੇ ਦੇ 194 ਬੂਥ ਇੰਚਾਰਜਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਧ ਤੋਂ ਵੱਧ ਲੋਕਾਂ ਨਾਲ ਮਿਲਣ ਅਤੇ ਆਮ ਆਦਮੀ ਪਾਰਟੀ ਦੀਆਂ ਉਸਾਰੂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਕੰਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰ ਸਿਖਾਏ ਅਤੇ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਮੀਟਿੰਗ ਵਿੱਚ ਪਹੁੰਚਣ ਤੋਂ ਪਹਿਲਾਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਘਰ ਪਹੁੰਚੇ ਅਤੇ ਪਰਿਵਾਰਕ ਮਿਲਣੀ ਕਰਦਿਆਂ ਹਲਕੇ ਵਿੱਚ ਚੱਲ ਰਹੀਆ ਗਤੀਵਿਧੀਆਂ ਦੀ ਸਮੀਖਿਆ ਕੀਤੀ ਤੇ ਬੀਬੀ ਮਾਣੂੰਕੇ ਨੂੰ ਥਾਪੜਾ ਦਿੰਦਿਆਂ ਲੋਕ ਸੇਵਾ ਦੇ ਕੰਮ ਹੋਰ ਵੀ ਸ਼ਿੱਦਤ ਨਾਲ ਕਰਨ ਲਈ ਕਿਹਾ।

‘ਬੂਥ ਇੰਚਾਰਜ ਮਿਲਣੀ’ ਵਿੱਚ ਪਹੁੰਚੇ ਮਨੀਸ਼ ਸਿਸੋਦੀਆ ਨੂੰ ਮਿਲਣ ਲਈ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਹੀ ਅਤੇ ਉਹਨਾਂ ਪੰਜਾਬ ਪ੍ਰਭਾਰੀ ਨੂੰ ਗਹੁ ਨਾਲ ਸੁਣਿਆਂ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਆਖਿਆ ਕਿ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਕੰਮ ਕਰ ਰਹੀ ਅਤੇ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਇੱਕ ਵਾਰ ਫੇਰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦੇਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ, ਕਿਸਾਨ ਭਰਾਵਾਂ ਨੂੰ ਖੇਤੀਬਾੜੀ ਲਈ ਵੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਭਰ ਦੇ ਹਜ਼ਾਰਾਂ ਨੌਜੁਆਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਗਿਆ ਹੈ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਉਪਰਾਲੇ ਜਾਰੀ ਹਨ, ਕਿਸਾਨ ਭਰਾਵਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਟੇਲਾਂ ਤੱਕ ਦਿੱਤਾ ਜਾ ਰਿਹਾ ਹੈ ਅਤੇ ਹੋਰ ਵੀ ਪਾਈਪ-ਲਾਈਨ ਵਿਛਾਈ ਜਾ ਰਹੀ ਹੈ, ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਵੀਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ, ‘ਮਾਵਾਂ-ਭੈਣਾ ਸਤਿਕਾਰ ਯੋਜਨਾਂ’ ਤਹਿਤ ਔਰਤਾਂ ਦੇ ਖਾਤਿਆਂ ਵਿੱਚ 1000-1500 ਰੁਪਏ ਦੀ ਰਾਸ਼ੀ ਪਾਈ ਜਾ ਰਹੀ ਹੈ, ਸੜਕਾਂ ਤੇ ਰੋਜ਼ਾਨਾਂ ਹੁੰਦੇ ਹਾਦਸੇ ਰੋਕਣ ਲਈ ‘ਸੜਕ ਸੁਰੱਖਿਆ ਫੋਰਸ’ ਦੀ ਤੈਨਾਤੀ ਕਰਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ, ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ, ਪੁਰਾਣੀਆਂ ਸਰਕਾਰਾਂ ਵੱਲੋਂ ਸੜਕਾਂ ਉਪਰ ਲਗਾਏ ਗਏ ਟੋਲ ਪਲਾਜ਼ਿਆਂ ਦੀ ਮਿਆਦ ਵਧਾਉਣ ‘ਤੇ ਰੋਕ ਲਗਾਕੇ ਬੇਲੋੜੇ ਟੋਲ ਪਲਾਜ਼ੇ ਖਤਮ ਕਰ ਦਿੱਤੇ ਗਏ ਹਨ, ‘ਸਿੱਖਿਆ ਕ੍ਰਾਂਤੀ’ ਯੋਜਨਾਂ ਤਹਿਤ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕਰਕੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ‘ਬਿਜਲੀ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਬਿਜਲੀ ਦੇ ਨਵੇਂ ਗਰਿੱਡ ਲਗਾਏ ਜਾ ਰਹੇ ਹਨ ਅਤੇ ਵੱਡੇ ਪ੍ਰੋਜੈਕਟ ਲਗਾਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਨਵੇਂ ‘ਸਕੂਲ ਆਫ਼ ਐਮੀਨੈਂਸ’ ਖੋਲੇ ਜਾ ਰਹੇ ਹਨ ਆਦਿ ਤੋਂ ਇਲਾਵਾ ਪੰਜਾਬ ਦੇ ਲੋਕਾਂ ਦਾ ਜੀਵਨ-ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਲਈ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਜੀਅ-ਜਾਨ ਲਗਾਕੇ ਪਾਰਟੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਕੰਮਾਂ ਦਾ ਸੁਨੇਹਾਂ ਦੇਣ ਲਈ ਪੰਜਾਬ ਦੇ ਘਰ-ਘਰ ਵਿੱਚ ਜਾਣ ਅਤੇ ਲੋਕਾਂ ਨੂੰ ਜਾਗ੍ਰਿਤ ਕਰਨ। ਉਹਨਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟ ਕੇ ਕੰਗਾਲ ਬਣਾ ਦਿੱਤਾ ਸੀ, ਜਿਸ ਨੂੰ ਲੀਹਾਂ ਤੇ ਲਿਆਉਣ ਲਈ ਸਮਾਂ ਲੱਗੇਗਾ। ਉਹਨਾ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ, ਕਿਉਂਕਿ ਪੰਜਾਬ ਦੀ ਹਾਲਤ ਕੇਵਲ ਆਮ ਆਦਮੀ ਪਾਰਟੀ ਹੀ ਸੁਧਾਰ ਸਕਦੀ ਹੈ। ਇਸ ਮੌਕੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਵਿੱਚ ਕਰਵਾਏ ਕੰਮ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਗਲੀ ਚੋਣ ਜਿੱਤਣ ਲਈ ਵੀ ਧਾਪੜਾ ਦਿੱਤਾ।

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਜਗਰਾਉਂ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਰਹਿੰਦੇ ਕੰਮ ਮੁਕੰਮਲ ਕਰਨ ਦਾ ਵਿਸ਼ਵਾਸ਼ ਦਿਵਾਇਆ ਅਤੇ ਪਾਰਟੀ ਵੱਲੋਂ ਲਗਾਈ ਗਈ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਵਾਧਾ ਕੀਤਾ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਵਿਧਾਇਕਾ ਮਾਣੂੰਕੇ ਵੱਲੋਂ ਹਲਕੇ ਦੇ 16 ਬਲਾਕ ਪ੍ਰਧਾਨਾਂ ਨੂੰ ਨਿਯੁੱਕਤੀ ਪੱਤਰ ਵੀ ਵੰਡੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈਡ ਪੰਜਾਬ ਦੇ ਚੇਅਰਮੈਨ ਤੇ ਜ਼ਿਲਾ ਪ੍ਰਧਾਨ ਪ੍ਰੋ.ਤੇਜਪਾਲ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਅਤੇ ਸੰਗਠਨ ਇੰਚਾਰਜ ਕਰਮਜੀਤ ਸਿੰਘ ਡੱਲਾ, ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ‘ਕਾਲਾ ਝੱਜ’, ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ, ਚੇਅਰਮੈਨ ਕੁਲਦੀਪ ਸਿੰਘ ਕੀਪ ਸ਼ੇਖਦੌਲਤ, ਕਮਲਜੀਤ ਸਿੰਘ ਕਮਾਲਪੁਰਾ ਪੀ.ਏ, ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਸਰਪੰਚ ਜਗਤਾਰ ਸਿੰਘ ਰਸੂਲਪੁਰ (ਜੰਡੀ), ਪਰਮਜੀਤ ਸਿੰਘ ਬਹਾਦਰਕੇ, ਸਰਪੰਚ ਦੇਸਾ ਸਿੰਘ ਬਾਘੀਆਂ, ਸਰਪੰਚ ਹਰਦੀਪ ਸਿੰਘ ਬਰਸਾਲ, ਮਨਦੀਪ ਸਿੰਘ ਮੀਰਪੁਰ ਹਾਂਸ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਮਾ.ਪਰਮਿੰਦਰ ਸਿੰਘ ਖੈਹਰਾ, ਨਿਰਭੈ ਸਿੰਘ ਕਮਾਲਪੁਰਾ, ਕੁਲਦੀਪ ਕੁਮਾਰ ਮਾਣੂੰਕੇ, ਸਾਜਨ ਮਲਹੋਤਰਾ, ਕੌਂਸਲਰ ਕਰਮਜੀਤ ਕੈਂਥ, ਸਰਪੰਚ ਰਾਜਦੀਪ ਸਿੰਘ ਮੁਨੱਬਰਪੁਰਾ, ਅਮਰਦੀਪ ਸਿੰਘ ਟੂਰੇ, ਡਾ.ਜਸਵਿੰਦਰ ਸਿੰਘ ਲੋਪੋਂ, ਜਗਰੂਪ ਸਿੰਘ ਟਾਰਜਨ ਕਾਉਂਕੇ, ਜਗਸੀਰ ਸਿੰਘ ਗਾਲਿਬ ਰਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੂਥ ਇੰਚਾਰਜ, ਅਹੁਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।

ਮਨੀਸ਼ ਸਿਸੋਦੀਆ ਨੇ 194 ਬੂਥ ਇੰਚਾਰਜਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।

Related posts

ਮੈਕਸੀਕੋ ਪੁੱਜੀ ਅਫ਼ਗਾਨੀ ਰੋਬੋਟਿਕਸ ਟੀਮ ਦੀ ਮੈਂਬਰ ਤੇ 100 ਜ਼ਿਆਦਾ ਮੀਡੀਆ ਕਰਮੀ

Bunty

ਰੈਨਬੈਕਸੀ ਵਾਲੇ ਸਿੰਘ ਬ੍ਰਦਰਜ਼ ਨੂੰ ਜ਼ਮਾਨਤ ਦਿਵਾਉਣ ਦੇ ਨਾਂ ‘ਤੇ ਉਨ੍ਹਾਂ ਦੀਆਂ ਪਤਨੀਆਂ ਤੋਂ ਠੱਗੇ 204 ਕਰੋੜ ਰੁਪਏ

Bunty

ਵਿਦਿਆਰਥਣਾਂ ਨੂੰ ‘ਗੁਰਮਤਿ ਗਿਆਨ’ ‘ਚ ਆਪਣੀ ਕਾਬਲੀਅਤ ਸਦਕਾ ਮਿਲੇ ਵਜ਼ੀਫੇ ਅਤੇ ਮੈਡਲ

admin