Punjab

ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜਰੂਰੀ – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਚੰਡੀਗੜ੍ਹ – ਪੰਜਾਬ ਪਿੰਡਾਂ ਵਿਚ ਵਸਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜਰੂਰੀ ਹੈ। ਅੱਜ ਇੱਥੇ ਸੂਬੇ ਭਰ ਤੋਂ ਆਏ ਬਲਾਕ ਵਿਕਾਸ ਅਫਸਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਜਾਣਾਕਰੀ ਸਾਂਝੀ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵਲੋਂ 500 ਸਮਾਰਟ ਪਿੰਡ ਬਣਾਏ ਜਾਣਗੇ।

ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਹਰ ਹਲਕੇ ਦੇ ਘੱਟੋ ਘੱਟ 5 ਪਿੰਡ ਸਮਾਰਟ ਪਿੰਡ ਬਣਾਉਣ ਲਈ ਚੁਣੇ ਜਾਣਗੇ ਜਿੰਨਾਂ ਨੂੰ ਸਿਹਤ, ਸਿੱਖਿਆ ਖੇਡਾਂ, ਪੀਣ ਵਾਲੇ ਪਾਣੀ ਅਤੇ ਸਫਾਈ ਆਦਿ ਦੀਆਂ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇੰਨਾਂ ਪਿੰਡਾਂ ਵਿਚ ਹੀ ਨੌਜ਼ਵਾਨਾਂ ਨੂੰ ਆਈ.ਟੀ ਖੇਤਰ ਵਿਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਛੋਟੀਆਂ ਆਈ.ਟੀ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਸਮਾਰਟ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਾਲੀ ਥਾਂ ‘ਤੇ ਕਿਸੇ ਵੀ ਰਾਜਨੀਤਕ ਆਗੂ ਦਾ ਕੋਈ ਨਾਮ ਜਾ ਬੋਰਡ ਨਹੀਂ ਲਾਇਆ ਜਾਵੇਗਾ ਬਲਕਿ ਬਲਕਿ ਪਿੰਡਾਂ ਦੀ ਨੁਹਾਰ ਬਦਲਣ ਵਾਲੇ ਮਾਹਿਰਾਂ ਦਾ ਨਾਮਕਰਨ ਪਿੰਡ ਵਿਚ ਵਿਸੇਸ਼ ਥਾਂ ‘ਤੇ ਕੀਤਾ ਜਾਵੇਗਾ। ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਦਿੱਤਾ ਸੌਂਪਿਆ ਗਿਆ ਹੈ, ਜਿਸ ਨੂੰ ਲਾਗੂ ਕਰਨ ਲਈ ਸਮਾਂਬੱਧ ਅਤੇ ਜਵਾਬਦੇਹੀ ਤਹਿ ਕੀਤੀ ਕੀਤੀ ਗਈ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਹੋਰ ਅਹਿਮ ਫੈਸਲਾ ਲਾਗੂ ਕਰਦਿਆਂ ਐਲਾਨ ਕੀਤਾ ਕਿ ਅਜਿਹਾ ਦੇਖਣ ਵਿਚ ਆਇਆ ਕਿ ਕੁਝ ਅਫਸਰ ਰਿਟਾਇਰਮੈਂਟ ਜਾ ਕੁਝ ਅਫਸਰ ਬਦਲੀ ਹੋਣ ਤੋਂ ਕੁਝ ਸਮਾਂ ਪਹਿਲਾਂ ਗਲਤ ਫੈਸਲੇ ਕਰ ਜਾਂਦੇ ਹਨ। ਪਰ ਹੁਣ ਜਿਸ ਅਫਸਰ ਦੇ ਵਲੋਂ ਕੋਈ ਵੀ ਗਲਤ ਫੈਸਲਾ ਜਾ ਗਲਤ ਕੰਮ ਕੀਤਾ ਗਿਆ ਹੋਵੇਗਾ ਉਸ ਖਿਲਾਫ ਕਾਰਵਾਈ ਹੋਵੇਗੀ ਭਾਵੇਂ ਉਹ ਰਿਟਾਇਰ ਹੋ ਗਿਆ ਹੋਵੇ।

ਪੇਂਡੂ ਵਿਕਾਸ ਮੰਤਰੀ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਲੰਬਿਤ ਕੇਸ 31 ਦਸੰਬਰ ਤੱਕ ਮੈਰਟ ਦੇ ਅਧਾਰ ‘ਤੇ ਬਿਨਾਂ ਕਿਸੇ ਪੱਖਪਾਤ ਦੇ ਨਿਬੇੜੇ ਜਾਣ। ਜਿਕਰਯੋਗ ਹੈ ਕਿ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ 3 ਮਹੀਨੇ ਵਿਚ ਕੇਸ ਦਾ ਨਿਪਟਾਰਾ ਕਰਨਾ ਲਾਜ਼ਮੀ ਹੈ।

Related posts

ਖ਼ਾਲਿਸਤਾਨੀ ਆਗੂ ਨਿੱਝਰ ਦੇ ਕਤਲ ਦਾ ਹੋਵੇਗਾ ਪਰਦਾਫਾਸ਼ ਦੋ ਸ਼ੱਕੀਆਂ ਦੀ ਪਛਾਣ, ਕਿਸੇ ਵੀ ਸਮੇਂ ਹੋ ਸਕਦੀ ਹੈ ਗਿ੍ਰਫ਼ਤਾਰੀ

Bunty

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਰ ਸੂਚੀਆਂ ਸਬੰਧੀ 24 ਤੱਕ ਦਾਇਰ ਕੀਤੇ ਜਾ ਸਕਦੈ ਦਾਅਵੇ ਤੇ ਇਤਰਾਜ਼

admin

ਹਰਸਿਮਰਤ ਕੌਰ ਬਾਦਲ ਨੇ ਫਾਈਨਾਂਸ ਬਿੱਲ ਨੂੰ ਟੈਕਸ ਟ੍ਰੈਪ ਬਿੱਲ ਦਿੱਤਾ ਕਰਾਰ ਜੋ ਕਾਰਪੋਰੇਟ ਜਗਤ ’ਤੇ ਮਿਹਰਬਾਨ

Bunty