International

UNHRC ‘ਚ ਉਠਾਇਆ ਗਿਆ ਪਾਕਿਸਤਾਨ ‘ਚ ਸਿੰਧੀ ਭਾਈਚਾਰੇ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ, ਕੀਤੀ ਗਈ ਜਾਂਚ ਕਰਵਾਉਂਦੀ ਮੰਗ

ਜਨੇਵਾ – ਪਾਕਿਸਤਾਨ ‘ਚ ਸਿੰਧੀ ਭਾਈਚਾਰੇ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਕੋਲ ਪਹੁੰਚ ਗਿਆ ਹੈ। ਜਨੇਵਾ ਵਿੱਚ ਹੋਏ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ (ਯੂ.ਐਨ.ਐਚ.ਆਰ.ਸੀ.) ਦੇ 50ਵੇਂ ਸੈਸ਼ਨ ਵਿੱਚ ਵਰਲਡ ਸਿੰਧੀ ਕਾਂਗਰਸ (ਡਬਲਯੂਐਸਸੀ) ਦੇ ਮੈਂਬਰ ਆਸਿਫ਼ ਪੰਵਾਰ ਨੇ ਅੱਤਿਆਚਾਰਾਂ ਦਾ ਮੁੱਦਾ ਉਠਾਇਆ ਅਤੇ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਸ਼ਾਂਤਮਈ ਢੰਗ ਨਾਲ ਮੀਟਿੰਗਾਂ ਕਰਨ ਦੀ ਵੀ ਇਜਾਜ਼ਤ ਨਹੀਂ ਹੈ।

ਆਸਿਫ ਨੇ ਕਿਹਾ ਕਿ ਸਿੰਧ ਰਾਸ਼ਟਰਵਾਦੀ ਅੰਦੋਲਨ ਦੇ ਸੰਸਥਾਪਕ ਜੀਐਮ ਸਈਦ ਦੀ 27ਵੀਂ ਬਰਸੀ ‘ਤੇ ਸ਼ਰਧਾਂਜਲੀ ਦੇਣ ਆਏ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ। 17 ਜੂਨ ਨੂੰ UNHRC ਸੈਸ਼ਨ ਦੌਰਾਨ ਆਸਿਫ ਨੇ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਸੂਚੀ ਦਿਖਾਈ ਜੋ ਸ਼ਾਂਤੀਪੂਰਨ ਮੀਟਿੰਗ ਵਿੱਚ ਹਿੱਸਾ ਲੈਣ ਲਈ ਆਏ ਸਨ।

ਪਾਕਿਸਤਾਨੀ ਪੁਲਿਸ ਨੇ 190 ਲੋਕਾਂ ਖਿਲਾਫ ਦੇਸ਼ ਧ੍ਰੋਹ ਅਤੇ ਅੱਤਵਾਦੀ ਗਤੀਵਿਧੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ 25 ਔਰਤਾਂ ਸਮੇਤ 87 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸਿਫ਼ ਨੇ UNHRC ਨੂੰ ਪਾਕਿਸਤਾਨ ‘ਤੇ ਦਬਾਅ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਸਿੰਧੀ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ।

Related posts

ਫਰਾਂਸ ‘ਚ ਮਰੀਜ਼ ਦਾ ਇਲਾਜ਼ ਰੋਕਣ ਦੀ ਕੋਸ਼ਿਸ਼ ਕਰਨ ਵਾਲਾ ਹਸਪਤਾਲ ਦੋਸ਼ੀ ਕਰਾਰ

admin

ਅਮਰੀਕਾ ਵਲੋਂ ਭਾਰਤ-ਫਰਾਂਸ ਸੋਲਰ ਗੱਠਜੋੜ ਸਮੇਤ 66 ਅੰਤਰਰਾਸ਼ਟਰੀ ਸੰਗਠਨਾਂ ਤੋਂ ਕੀਤੀ ਤੌਬਾ

admin

ਬਰਤਾਨੀਆਂ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸਖਤੀ : ਮੋਬਾਇਲ ਫੋਨ ਜ਼ਬਤ ਕੀਤਾ ਜਾ ਸਕਦਾ

admin