ਲਖਨਊ – ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ 5ਵੇਂ ਪੜਾਅ ‘ਚ ਸੂਬੇ ਦੇ 12 ਜ਼ਿਲ੍ਹਿਆਂ ਦੀਆਂ 61 ਸੀਟਾਂ ‘ਤੇ ਐਤਵਾਰ ਨੂੰ ਵੋਟਾਂ ਪੈਣਗੀਆਂ। ਸੂਬੇ ਦੇ ਮੁੱਖ ਚੋਣ ਅਧਿਕਾਰੀ ਅਜੇ ਕੁਮਾਰ ਸ਼ੁਕਲਾ ਨੇ ਦੱਸਿਆ ਕਿ 5ਵੇਂ ਪੜਾਅ ਲਈ ਵੋਟਿੰਗ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।
ਜ਼ਿਕਰਯੋਗ ਹੈ ਕਿ 5ਵੇਂ ਪੜਾਅ ‘ਚ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਆਪਣੇ ਗ੍ਰਹਿ ਜ਼ਿਲ੍ਹੇ ਕੌਸ਼ਾਂਬੀ ਦੇ ਸਿਰਾਥੂ ਵਿਧਾਨ ਸਭਾ ਖੇਤਰ ਤੋਂ ਭਾਜਪਾ ਦੇ ਉਮੀਦਵਾਰ ਹਨ, ਜਿਨ੍ਹਾਂ ਦੇ ਮੁਕਾਬਲੇ ਸਮਾਜਵਾਦੀ ਪਾਰਟੀ ਨੇ ਆਪਣਾ ਦਲ ਦੀ ਨੇਤਾ ਪੱਲਵੀ ਪਟੇਲ ਨੂੰ ਮੈਦਾਨ ‘ਚ ਉਤਾਰਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 5ਵੇਂ ਪੜਾਅ ਉਨ੍ਹਾਂ ਚੋਣਾਵੀ ਖੇਤਰਾਂ ‘ਚ ਚੋਣ ਪ੍ਰਚਾਰ ਕੀਤਾ, ਜਿੱਥੇ ਵੋਟਰ 27 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ।