ArticlesPollywood

ਗਿੱਪੀ ਗਰੇਵਾਲ ਦੀ ਨਵੀਂ ਕਾਮੇਡੀ ਭਰਪੂਰ ਮਨੋਰੰਜਕ ਫਿਲਮ

ਲੇਖਕ: ਸੁਰਜੀਤ ਜੱਸਲ

ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸ਼ਾ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆਇਆਂ ਹੈ।

ਇਸ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਵਿੱਚ ਸੋਸਲ ਮੀਡੀਆ, ਫੇਸਬੁੱਕ ਆਦਿ ਨਾਲ ਜੁੜੇ ਲੋਕਾਂ ਦੀ ਮਾਨਸਿਕਤਾ ਵਿਖਾਈ ਗਈ ਹੈ ਕਿ ਕਿਵੇਂ ਬਣਾਉਟੀ ਚਿਹਰਿਆਂ ਦੇ ਮੋਹ ਜਾਲ ਵਿੱਖ ਫਸਿਆ ਮਨੁੱਖ ਆਪਣੀਆਂ ਲਲਚਾਈਆਂ ਸੋਚਾਂ ਨਾਲ ਪਰਿਵਾਰਕ ਜਿੰਦਗੀ ਤਬਾਹ ਕਰਨ  ਕਿਨਾਰੇ ਖੜ੍ਹਾ ਹੈ। ਇਹ ਫ਼ਿਲਮ ਜਿੱਥੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕਰੇਗੀ ਉੱਥੇ ਸੋਸਲ ਮੀਡੀਆ ਦੇ ਰਾਹੇ ਤੁਰੇ ਲੋਕਾ ਨੂੰ ਆਪਣੇ ਜੀਵਨ ਸਾਥੀ ਅਤੇ ਪਰਿਵਾਰਕ ਫ਼ਰਜਾਂ ਪ੍ਰਤੀ ਵਫ਼ਾਦਾਰ ਰਹਿਣ ਦਾ ਸੁਨੇਹਾ ਵੀ ਦਿੰਦੀ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਤਨੂ ਗਰੇਵਾਲ ਨੇ ਮੁੁੱਖ ਭੂਮਿਕਾ ਨਿਭਾਈ ਹੈ ਜਦਕਿ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਵੀ ਅਹਿਮ ਕਿਰਦਾਰਾਂ ਵਿਚ ਨਜ਼ਰ ਆਉਣਗੇ।
ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਫ਼ਿਲਮ  ਦਾ ਸੰਗੀਤ ਬਹੁਤ ਵਧੀਆ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

Related posts

$100 Million Boost for Bushfire Recovery Across Victoria

admin

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin